For the best experience, open
https://m.punjabitribuneonline.com
on your mobile browser.
Advertisement

ਜਥੇਦਾਰਾਂ ਖ਼ਿਲਾਫ਼ ਕਾਰਵਾਈ ਦਾ ਸੇਕ ਹਰਿਆਣਾ ਪੁੱਜਿਆ

04:58 AM Mar 10, 2025 IST
ਜਥੇਦਾਰਾਂ ਖ਼ਿਲਾਫ਼ ਕਾਰਵਾਈ ਦਾ ਸੇਕ ਹਰਿਆਣਾ ਪੁੱਜਿਆ
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸੌਥਾ ਅਤੇ ਹੋਰ।
Advertisement

ਰਾਮ ਕੁਮਾਰ ਮਿੱਤਲ
ਗੁੂਹਲਾ ਚੀਕਾ, 9 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਕਈ ਜਥੇਦਾਰਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਸੇਕ ਹਰਿਆਣਾ ਪੁੱਜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸੌਥਾ, ਜਨਰਲ ਸਕੱਤਰ ਸੁਖਵੀਰ ਮਾਂਡੀ ਸਣੇ ਕਈ ਹੋਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

Advertisement

ਅਸਤੀਫ਼ਾ ਦੇਣ ਵਾਲੇ ਆਗੂ ਪਹਿਲਾਂ ਹੀ ਪਾਰਟੀ ਵਿੱਚੋਂ ਬਾਹਰ: ਕੈਮਪੁਰੀ
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਿੱਖ ਪੰਥਕ ਦਲ ਦੇ ਮੁਖੀ ਬਲਦੇਵ ਸਿੰਘ ਕੈਮਪੁਰੀ ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਦਾਅਵਾ ਕਰਨ ਵਾਲੇ ਆਗੂਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਕਾਲੀ ਦਲ ਪਹਿਲਾਂ ਹੀ ਬਾਹਰ ਦਾ ਰਸਤਾ ਦਿਖਾ ਚੁੱਕਿਆ ਹੈ। ਇਨ੍ਹਾਂ ਸਾਰਿਆਂ ਨੇ ਹਰਿਆਣਾ ਗੁਰਦੁਆਰਾ ਚੋਣਾਂ ਦੌਰਾਨ ਪਾਰਟੀ ਨਾਲ ਵਿਸ਼ਵਾਸਘਾਤ ਕੀਤਾ ਸੀ।

ਸ਼੍ਰੋਮਣੀ ਅਕਾਲੀ ਦਲ (ਹਰਿਆਣਾ) ਦੇ ਸੂਬਾ ਪ੍ਰਧਾਨ ਸ਼ਰਨਜੀਤ ਸੌਥਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਿੰਮ ਸਾਹਿਬ ਕੈਥਲ ਵਿੱਚ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ, ਆਨੰਦਪੁਰ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਅਤੇ ਹਾਲ ਹੀ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਰਖਾਸਤ ਕਰਨ ਦੇ ਫ਼ੈਸਲੇ ਦੀ ਨਿੰਦਾ ਕੀਤੀ ਗਈ। ਇਸ ਮੌਕੇ ਸ੍ਰੀ ਸੌਥਾ ਨੇ ਕਿਹਾ ਕਿ ਇਸ ਫ਼ੈਸਲੇ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਮੁਖੀ ਸ਼ਰਨਜੀਤ ਸਿੰਘ ਸੌਥਾ, ਜਨਰਲ ਸਕੱਤਰ ਸੁਖਵੀਰ ਸਿੰਘ ਅਤੇ ਹੋਰ ਅਹੁਦੇਦਾਰਾਂ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿਰਫ਼ ਇੱਕ ਪਰਿਵਾਰ ਦੀ ਨਿੱਜੀ ਕੰਪਨੀ ਬਣ ਗਿਆ ਹੈ। ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਗ਼ਲਤ ਫੈਸਲਿਆਂ ਦਾ ਸਮਰਥਨ ਨਹੀਂ ਕਰ ਸਕਦੇ। ਇਸ ਮੌਕੇ ਨਰਵੀਰ ਗੁਰਾਇਆ, ਸਿਕੰਦਰ ਸਿੰਘ, ਮਨਿੰਦਰ ਸਿੰਘ, ਗੁਰਮਹਿੰਦਰ ਗੁਰਾਇਆ, ਬਲਰਾਜ, ਅਮਰਜੀਤ, ਸੁਰਜੀਤ ਸਿੰਘ ਰਾਮਦਾਸਪੁਰਾ, ਅਵਤਾਰ ਸਿੰਘ ਸੌਥਾ, ਜਸਬੀਰ ਨੇ ਆਪੋ ਆਪਣੇ ਅਸਤੀਫ਼ੇ ਸੌਂਪੇ।

Advertisement

Advertisement
Author Image

Gopal Chand

View all posts

Advertisement