ਜਨਵਰੀ ਮਹੀਨੇ ’ਚ ਜੀਐੱਸਟੀ ਕੁਲੈਕਸ਼ਨ ਅੱਠ ਫ਼ੀਸਦ ਵਧੀ
ਆਤਿਸ਼ ਗੁਪਤਾ
ਚੰਡੀਗੜ੍ਹ, 2 ਫਰਵਰੀ
ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 8 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਵਾਰ ਜਨਵਰੀ ਮਹੀਨੇ ਵਿੱਚ 19 ਕਰੋੜ ਰੁਪਏ ਵੱਧ ਜੀਐੱਸਟੀ ਦੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਨਵਰੀ 2025 ਵਿੱਚ 271 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ 252 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।
ਇਸ ਤੋਂ ਪਹਿਲਾਂ ਦਸੰਬਰ 2024 ਵਿੱਚ ਜੀਐੱਸਟੀ 20 ਫ਼ੀਸਦ ਘੱਟ ਗਿਆ ਸੀ। ਦਸੰਬਰ 2024 ਵਿੱਚ 224 ਕਰੋੜ ਰੁਪਏ ਹੀ ਇਕੱਠੇ ਹੋਏ ਸਨ, ਜਦੋਂ ਕਿ ਦਸੰਬਰ 2023 ਵਿੱਚ 281 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ। ਹਾਲਾਂਕਿ ਨਵੰਬਰ 2024 ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਨਵੰਬਰ 2024 ਵਿੱਚ 253 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਨਵੰਬਰ 2023 ਵਿੱਚ 210 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਅਕਤੂਬਰ 2024 ਵਿੱਚ ਜੀਐੱਸਟੀ 16 ਫ਼ੀਸਦ ਵੱਧ ਇਕੱਠਾ ਹੋਇਆ ਸੀ। ਅਕਤੂਬਰ 2024 ਵਿੱਚ 243 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 210 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸਤੰਬਰ 2024 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦ ਘੱਟ ਇਕੱਠਾ ਹੋਇਆ ਸੀ। ਇਸ ਵਾਰ ਸਤੰਬਰ ਮਹੀਨੇ ਵਿੱਚ ਜੀਐੱਸਟੀ ਦੇ 197 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲਾ ਸਾਲ ਸਤੰਬਰ ਮਹੀਨੇ ਵਿੱਚ 219 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ।
ਇਸੇ ਤਰ੍ਹਾਂ ਅਗਸਤ ਮਹੀਨੇ ਵਿੱਚ ਪਿਛਲੇ ਸਾਲ ਨਾਲੋਂ 8 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਅਗਸਤ 2024 ਵਿੱਚ 233 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ 217 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਮਈ 2024 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 9 ਫ਼ੀਸਦ ਘੱਟ ਇਕੱਠਾ ਹਇਆ ਸੀ। ਮਈ 2024 ਵਿੱਚ 237 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ 259 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।