ਜਵੱਦੀ ਟਕਸਾਲ ਵਿਖੇ ਧਾਰਮਿਕ ਸਮਾਗਮ
06:45 AM Feb 03, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਫਰਵਰੀ
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਬਸੰਤ ਰਾਗ ਅਧਾਰਿਤ ਸ਼ਬਦ ਕੀਰਤਨ ਕੀਤੇ। ਨਾਮ ਸਿਮਰਨ ਸਮਾਗਮ ਦੌਰਾਨ ਜੁੜੀ ਸੰਗਤ ਨੂੰ ਗੁਰਮਤਿ ਵਿਚਾਰਾਂ ਦੁਆਰਾ ‘ਨਾਮ-ਸਿਮਰਨ’ ਦੀਆਂ ਜੁਗਤਾਂ ਸਮਝਾਉਂਦਿਆਂ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਗੁਰੂ ਉਪਦੇਸ਼ ਦਾ ਗਿਆਨ ਲੈ ਕੇ ਉਸੇ ਦੇ ਨਾਮ ਦਾ ਸਿਮਰਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਸੰਗਤ ਨੂੰ ਇੱਕ ਝੰਡੇ ਥੱਲੇ ਇਕੱਤਰ ਹੋਣ ਲਈ ਪ੍ਰੇਰਿਆ।
Advertisement
Advertisement
Advertisement