For the best experience, open
https://m.punjabitribuneonline.com
on your mobile browser.
Advertisement

ਜ਼ਖ਼ਮੀਆਂ ਦਾ ਇਲਾਜ ਨਾ ਕਰਨ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਧਾਲੀਵਾਲ

04:26 AM May 10, 2025 IST
ਜ਼ਖ਼ਮੀਆਂ ਦਾ ਇਲਾਜ ਨਾ ਕਰਨ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਹੋਵੇਗੀ ਕਾਰਵਾਈ  ਧਾਲੀਵਾਲ
ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਮਈ
ਸਰਹੱਦੀ ਖੇਤਰਾਂ ਵਿੱਚ ਰਹਿ ਰਹੇ ਵਾਸੀਆਂ ਅਤੇ ਮੌਜੂਦਾ ਹਾਲਤ ਦੌਰਾਨ ਕੀਤੇ ਗਏ ਐਮਰਜੈਂਸੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉੱਤੇ ਅੰਮ੍ਰਿਤਸਰ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮਹਿੰਦਰ ਭਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਾਲਾਤ ਅਤੇ ਤਿਆਰੀਆਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰੇਕ ਤਰ੍ਹਾਂ ਦੇ ਸੰਭਾਵੀ ਪ੍ਰਬੰਧਾਂ ਲਈ ਬਿਲਕੁਲ ਤਿਆਰ ਹੈ ਅਤੇ ਅੰਮ੍ਰਿਤਸਰ ਵਿੱਚ ਡਾਕਟਰੀ ਸਹਾਇਤਾ ਦੇ ਨਾਲ ਨਾਲ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਹੰਗਾਮੀ ਹਾਲਤ ਦੌਰਾਨ ਨਿੱਜੀ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚੇ ਜ਼ਖ਼ਮੀਆਂ ਦਾ ਇਲਾਜ ਵੀ ਹਸਪਤਾਲ ਯਕੀਨੀ ਬਣਾਉਣਗੇ ਅਤੇ ਜੋ ਵੀ ਨਿੱਜੀ ਹਸਪਤਾਲ ਇਸ ਵਿੱਚ ਢਿੱਲ-ਮੱਠ ਵਿਖਾਏਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀ ਸੈਕਟਰ ਦੀ ਲੋੜ ਨੂੰ ਸਮਝਦਿਆਂ ਹੋਇਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਤ ਨੂੰ ਬਲੈਕਆਊਟ ਹੋਣ ਕਾਰਨ ਖੇਤੀ ਸੈਕਟਰ ਨੂੰ ਬਿਜਲੀ ਨਹੀਂ ਮਿਲ ਰਹੀ, ਇਸ ਲਈ ਉਨ੍ਹਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਪਸ਼ਟ ਕੀਤਾ ਕਿ ਸਰਕਾਰ ਅਜਿਹੇ ਮੌਕੇ ਉੱਤੇ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲੇ ਕਾਰੋਬਾਰੀਆਂ ਉੱਤੇ ਤਿੱਖੀ ਨਜ਼ਰ ਰੱਖ ਰਹੀ ਹੈ, ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਲਗਾਤਾਰ ਇਸ ਜਾਂਚ ਵਿੱਚ ਜੁੱਟੀਆਂ ਹੋਈਆਂ ਹਨ ਤਾਂ ਜੋ ਕੋਈ ਵੀ ਵਿਅਕਤੀ ਮੌਕੇ ਦਾ ਗਲਤ ਫਾਇਦਾ ਨਾ ਲਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਹੱਦੀ ਖੇਤਰ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਵੀ ਲਵਾਂਗੇ ਅਤੇ ਉਨ੍ਹਾਂ ਲਈ ਜੋ ਵੀ ਲੋੜ ਹੋਈ ਪ੍ਰਬੰਧ ਕਰਾਂਗੇ।।
ਅਜਨਾਲਾ (ਸੁਖਦੇਵ ਸਿੰਘ ਅਜਨਾਲਾ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੇ ਤਣਾਅਪੂਰਨ ਮਾਹੌਲ ਦੌਰਾਨ ਪੰਜਾਬ ਦੇ ਸਰਹੱਦੀ ਲੋਕਾਂ ਪਾਸੋਂ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਦਾ ਧੰਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਸੇ ਕਿਸਮ ਦੀ ਵੀ ਜੰਗ ਸੰਬੰਧੀ ਸੂਚਨਾ ਜਾਂ ਦਰਪੇਸ਼ ਸਮੱਸਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਬਕਾਇਦਾ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਜੋ ਅਮਰਜੈਂਸੀ ਦੀ ਸਥਿਤੀ ‘ਚ ਫੋਨ ਨੰਬਰਾਂ: 0172-2741803 ਅਤੇ 0172-2749901 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement
Advertisement

ਧਾਲੀਵਾਲ ਜ਼ਿਲ੍ਹਾ ਇੰਚਾਰਜ ਨਿਯੁਕਤ

ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਪੰਜਾਬ ਸਰਕਾਰ ਵਲੋਂ ਜੰਗੀ ਤਣਾਅ ਦਰਮਿਆਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਲੋਕਾਂ ਦੀ ਸਾਰ ਲੈਣ ਅਤੇ ਦੁੱਖ ਸੁੱਖ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ। ਆਪਣੀ ਇਸ ਨਵੀਂ ਜਿੰਮੇਵਾਰੀ ਦੌਰਾਨ ਕੈਬਨਿਟ ਮੰਤਰੀ ਪੰਜਾਬ ਧਾਲੀਵਾਲ ਨੇ ਆਪਣੇ ਗ੍ਰਹਿ ਵਿਖੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ’ਚ ਸਰਹੱਦੀ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਮਰਜੈਂਸੀ ਦੀ ਸਥਿਤੀ ’ਚ ਫੋਨ ਨੰਬਰਾਂ: 0172-2741803 ਅਤੇ 0172-2749901 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Author Image

Advertisement