ਪੱਤਰ ਪ੍ਰੇਰਕਸ਼ਹਿਣਾ, 12 ਮਾਰਚਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਪੁਲੀਸ ਫੋਰਸ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਮਜਬੂਤ ਕਰਨ ਲਈ ਥਾਣਾ ਸ਼ਹਿਣਾ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਡੀ.ਐੱਸ.ਪੀ. ਗੁਰਵਿੰਦਰ ਸਿੰਘ ਅਤੇ ਥਾਣਾ ਸ਼ਹਿਣਾ ਦੇ ਐੱਸ.ਐੱਚ.ਓ. ਅੰਮ੍ਰਿਤ ਸਿੰਘ ਵੀ ਸਨ।ਉਨ੍ਹਾਂ ਪੁਲੀਸ ਸਟੇਸਨਾਂ ’ਚ ਖੜ੍ਹੇ ਵਾਹਨਾਂ ਦੇ ਨਿਪਟਾਰੇ ਦੀਆਂ ਹਦਾਇਤਾਂ ਦਿੱਤੀਆਂ ਤੇ ਪੁਲੀਸ ਸਟੇਸ਼ਨਾਂ ਦੀ ਰੱਖ ਰਖਾਅ ਅਤੇ ਸਫ਼ਾਈ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣ।