ਜਾਸੂਸੀ ਮਾਮਲਾ: ਯੂ-ਟਿਊਬਰ ਜਸਬੀਰ ਸਿੰਘ ਨੂੰ ਜੇਲ੍ਹ ਭੇਜਿਆ
03:32 AM Jun 10, 2025 IST
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਜੂਨ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਦੀ ਮੁਹਾਲੀ ਟੀਮ ਵੱਲੋਂ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ਯੂ-ਟਿਊਬਰ ਜਸਬੀਰ ਸਿੰਘ ਵਾਸੀ ਪਿੰਡ ਮੱਲਣ (ਰੂਪਨਗਰ) ਨੂੰ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ਖ਼ਿਲਾਫ਼ ਐੱਸਐੱਸਓਸੀ ਦੇ ਮੁਹਾਲੀ ਸਥਿਤ ਥਾਣੇ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਉਸ ਨੂੰ ਨਿਆਂਇਕ ਹਿਰਾਸਤ ਤਹਿਤ ਰੂਪਨਗਰ ਦੀ ਜੇਲ੍ਹ ਵਿੱਚ ਭੇਜ ਦਿੱਤਾ ਹੈ। ਅਗਲੀ ਸੁਣਵਾਈ 23 ਜੂਨ ਨੂੰ ਹੋਵੇਗੀ। ਅਦਾਲਤ ’ਚੋਂ ਬਾਹਰ ਆਉਂਦੇ ਹੋਏ ਮੀਡੀਆ ਕਰਮੀਆਂ ਨੇ ਯੂ-ਟਿਊਬਰ ਜਸਬੀਰ ਸਿੰਘ ਨਾਲ ਗੱਲਬਾਤ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਉਸ ਨੇ ਚੁੱਪ ਨਹੀਂ ਤੋੜੀ। ਹਾਲਾਂਕਿ, ਜਸਬੀਰ ਸਿੰਘ ਦੇ ਵੱਡੇ ਭਰਾ ਪ੍ਰਸ਼ੋਤਮ ਸਿੰਘ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।
Advertisement
Advertisement
Advertisement
Advertisement