ਝਗੜੇ ’ਚ ਇੱਕ ਜ਼ਖ਼ਮੀ; ਤਿੰਨ ਗ੍ਰਿਫ਼ਤਾਰ
05:09 AM Feb 04, 2025 IST
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਫਰਵਰੀ
ਮੁਹਾਲੀ ਪੁਲੀਸ ਨੇ ਗੁਰੂ ਨਾਨਕ ਕਲੋਨੀ ਜਗਤਪੁਰਾ ਵਿੱਚ ਲੜਾਈ-ਝਗੜੇ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਮਾਰੂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਿੰਮਤ ਸਿੰਘ ਵਾਸੀ ਮੁਹਾਲੀ ਪਿੰਡ, ਯੋਧ ਸਿੰਘ ਵਾਸੀ ਪਾਤੜਾਂ (ਪਟਿਆਲਾ) ਅਤੇ ਅਕਸ਼ੈ ਕੁਮਾਰ ਵਾਸੀ ਜਗਤਪੁਰਾ ਕਲੋਨੀ ਵਜੋਂ ਹੋਈ ਹੈ, ਜਦੋਂਕਿ ਇਨ੍ਹਾਂ ਦਾ ਇੱਕ ਸਾਥੀ ਰਵੀ ਕੁਮਾਰ ਫਰਾਰ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ ਪੀੜਤ ਰਮੇਸ਼ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਸਾਰੇ ਮੁਲਜ਼ਮਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Advertisement
Advertisement
Advertisement