ਝੰਡਾ ਮਾਰਚ ਵਿੱਚ ਸ਼ਾਮਲ ਹੋਵੇਗਾ ਮਾਸਟਰ ਕਾਡਰ
ਤਰਨ ਤਾਰਨ: ਮਾਸਟਰ ਕਾਡਰ ਯੂਨੀਅਨ ਨੇ 12 ਜੂਨ ਨੂੰ ਲੁਧਿਆਣਾ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ| ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਅੱਜ ਇੱਥੇ ਮੀਟਿੰਗ ਕੀਤੀ ਗਈ| ਮੀਟਿੰਗ ਨੂੰ ਗੁਰਮੀਤ ਸਿੰਘ ਭੁੱਲਰ ਤੋਂ ਇਲਾਵਾ ਜਥੇਬੰਦੀ ਦੇ ਆਗੂ ਮਨਜਿੰਦਰ ਸਿੰਘ ਤੁੜ, ਮਨਜਿੰਦਰ ਸਿੰਘ ਲਾਲਪੁਰ, ਪਰਮਿੰਦਰ ਸਿੰਘ ਬੇਗੇਪੁਰ, ਜੁਗਰਾਜ ਸਿੰਘ, ਦਿਲਬਾਗ ਸਿੰਘ ਸ਼ਾਹਾਬਪੁਰ ਸਮੇਤ ਹੋਰਨਾ ਨੇ ਸੰਬੋਧਨ ਕਰਦਿਆਂ 12 ਜੂਨ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ਼. ਵੱਲੋਂ ਲੁਧਿਆਣਾ ਪੱਛਮੀ ਦੀ ਉੱਪ ਚੋਣ ਮੌਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਲਈ ਜ਼ੋਰ ਪਾਉਣ ਲਈ ਕੀਤੇ ਜਾਣ ਵਾਲੇ ਝੰਡਾ ਮਾਰਚ ਵਿੱਚ ਭਾਗ ਲੈਣ ਦੀ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ| ਆਗੂਆਂ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਇਸ ਮੰਗ ਨੂੰ ਵਿਸਾਰ ਦੇਣ ਲਈ ਆਪਣੇ ਤਿੱਖੇ ਰੋਹ ਦਾ ਵੀ ਪ੍ਰਗਟਾਵਾ ਕੀਤਾ| -ਪੱਤਰ ਪ੍ਰੇਰਕ