ਟੀਐੱਮਸੀ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ
05:04 AM Mar 12, 2025 IST
Advertisement
ਨਵੀਂ ਦਿੱਲੀ, 11 ਮਾਰਚ
ਤ੍ਰਿਣਮੂਲ ਕਾਂਗਰਸ ਦੇ ਆਗੂਆਂ ਨੇ ਅੱਜ ਡੁਪਲੀਕੇਟ ਵੋਟਰ ਆਈਡੀ ਨੰਬਰ ਦੇ ਮੁੱਦੇ ’ਤੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਆਧਾਰ ਕਾਰਡ ਦੀ ਨਕਲ ਕੀਤੀ ਜਾ ਰਹੀ ਹੈ ਤੇ ਇਸ ਦੀ ਵਰਤੋਂ ਫਰਜ਼ੀ ਵੋਟਰ ਰਜਿਸਟਰੇਸ਼ਨ ਲਈ ਕੀਤੇ ਜਾਣ ਦੀ ਸੰਭਾਵਨਾ ਹੈ।
ਪਾਰਟੀ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਹਰ ਨਵੀਂ ਸੋਧੀ ਹੋਈ ਵੋਟਰ ਸੂਚੀ ਦੇ ਨਾਲ ਜੋੜੇ ਗਏ ਨਵੇਂ ਨਾਵਾਂ ਦੀ ਸੂਚੀ ਵੀ ਜਾਰੀ ਕਰੇ। ਟੀਐੱਮਸੀ ਦੇ ਦਸ ਮੈਂਬਰੀ ਵਫ਼ਦ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਹੋਰ ਚੋਣ ਕਮਿਸ਼ਨਰਾਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪਾਰਟੀ ਨੇਤਾ ਸਾਗਰਿਕਾ ਘੋਸ਼ ਨੇ ਕਮਿਸ਼ਨ ਦੇ ਹਾਲੀਆ ਬਿਆਨ ’ਤੇ ਬੇਯਕੀਨੀ ਜ਼ਾਹਿਰ ਕੀਤੀ ਜਿਸ ’ਚ ਭਰੋਸਾ ਦਿੱਤਾ ਗਿਆ ਸੀ ਕਿ ਤਿੰਨ ਮਹੀਨੇ ਅੰਦਰ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇਗਾ। -ਪੀਟੀਆਈ
Advertisement
Advertisement
Advertisement