For the best experience, open
https://m.punjabitribuneonline.com
on your mobile browser.
Advertisement

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਪ੍ਰਤੀ ਰੋਸ ਪ੍ਰਗਟਾਇਆ

05:44 AM Dec 01, 2024 IST
ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਪ੍ਰਤੀ ਰੋਸ ਪ੍ਰਗਟਾਇਆ
ਮੀਟਿੰਗ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰ।
Advertisement
ਜੋਗਿੰਦਰ ਸਿੰਘ ਓਬਰਾਏ
Advertisement

ਖੰਨਾ, 30 ਨਵੰਬਰ

Advertisement

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਅੱਜ ਇਥੇ ਕਰਤਾਰ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਯੂਨੀਅਨ ਦੇ ਮੈਬਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਤੇ ਬਲਵੀਰ ਸਿੰਘ ਨੇ ਸੰਬੋਧਨ ਕਰਦਿਆਂ ਹੱਕੀਂ ਮੰਗਾਂ ਪ੍ਰਤੀ ਸੂਬਾ ਕਮੇਟੀ ਵੱਲੋਂ ਤਿਆਰ ਕੀਤੇ 36 ਮੰਗਾਂ ਦੇ ਪੱਤਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਝੂਠੇ ਲਾਰੇ ਲਾ ਕੇ ਸੱਤਾ ਵਿੱਚ ਆਈ ਹੈ ਤੇ ਅੱਜ ਹਰ ਵਰਗ ਨੂੰ ਆਪਣੀਆਂ ਮੰਗਾਂ ਸਬੰਧੀ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਪਾਵਰਕੌਮ ਟ੍ਰਾਂਸਕੋ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਨੀਅਨ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਅਪੀਲ ਕੀਤੀ ਕਿ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ, ਕਿਸਾਨਾਂ, ਬੇਰੁਜ਼ਗਾਰਾਂ ਅਤੇ ਹੋਰ ਜੱਥੇਬੰਦੀਆਂ ਨੂੰ ਹੱਕੀਂ ਮੰਗਾਂ ਲਈ ਇਕ ਮੰਚ ’ਤੇ ਇੱਕਠੇ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਤਾਂ ਜੋ ਗੂੜੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਬ-ਡਿਵੀਜ਼ਨਾਂ ਵਿੱਚ ਮੀਟਿੰਗਾਂ ਕਰਕੇ ਕਾਮਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਵਿੱਢਿਆ ਸੰਘਰਸ਼ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ।

Advertisement
Author Image

Inderjit Kaur

View all posts

Advertisement