ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਦਾ ਦੌਰਾ
ਪੱਤਰ ਪ੍ਰੇਰਕ
ਜ਼ੀਰਾ, 10 ਜਨਵਰੀ
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਡਾ. ਦੀਪਸ਼ਿਖਾ ਸ਼ਰਮਾ ਵੱਲੋਂ ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਦਾ ਨਿਰੀਖਣ ਦੌਰਾ ਕੀਤਾ ਗਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਪੁੱਛਿਆ ਅਤੇ ਸਕੂਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸਕੂਲ ਵੱਲੋਂ ਮੁਹੱਈਆ ਕਰਵਾਏ ਗਏ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਤੋਂ ਪ੍ਰਭਾਵਿਤ ਹੋਏ, ਜਿਸ ਵਿੱਚ ਏਅਰ ਕੰਡੀਸ਼ਨਡ ਕਲਾਸ ਰੂਮ, ਵਾਈ-ਫਾਈ ਕੈਂਪਸ ਅਤੇ ਬਰਾਡਕਾਸਟਿੰਗ ਨਾਲ ਲੈੱਸ ਸਮਾਰਟ ਕਲਾਸ ਰੂਮ ਸ਼ਾਮਲ ਹਨ। ਉਨ੍ਹਾਂ ਵਿਦਿਆਰਥੀਆਂ ਦੀ ਆਵਾਜਾਈ ਲਈ ਮੁਫਤ ਈ-ਵੈਨ ਦੀ ਸਹੂਲਤ ਪ੍ਰਦਾਨ ਕਰਨ ਲਈ ਸਕੂਲ ਦੇ ਮੁੱਖ ਅਧਿਆਪਕ ਵਿਸ਼ੇਸ਼ ਸਚਦੇਵਾ ਅਤੇ ਸਮੁੱਚੇ ਸਟਾਪ ਦੀ ਸ਼ਲਾਘਾ ਵੀ ਕੀਤੀ। ਇਹ ਦੌਰਾ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਅਤੇ ਬੁਨਿਆਦ ਢਾਂਚੇ ਤੱਕ ਪਹੁੰਹਚ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦਾ ਪ੍ਰਮਾਣ ਸੀ। ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਨੇ ਖੇਤਰ ਵਿੱਚ ਸਿੱਖਿਆ ਲਈ ਇੱਕ ਉੱਚ ਪੱਧਰ ਸਥਾਪਤ ਕੀਤਾ ਹੈ ਅਤੇ ਡਿਪਟੀ ਕਮਿਸ਼ਨਰ ਦੀ ਫੇਰੀ ਨੇ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਵਿਲੱਖਣ ਅਨੁਭਵ ਪ੍ਰਦਾਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ,ਐੱਸਡੀਐੱਮ ਜ਼ੀਰਾ ਗੁਰਮੀਤ ਸਿੰਘ, ਤਹਿਸੀਲਦਾਰ ਵਿਨੋਦ ਕੁਮਾਰ, ਬੀਡੀਪੀਓ ਸੁਰਜੀਤ ਸਿੰਘ,ਪਿੰਡ ਦੇ ਸਰਪੰਚ ਸੁਖਚੈਨ ਸਿੰਘ ਸਰਾਂਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।