ਸਰਬਜੀਤ ਸਿੰਘ ਭੰਗੂਪਟਿਆਲਾ, 10 ਜੂਨਪਟਿਆਲਾ ਦੇ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਜਿਸ ਦੌਰਾਨ ਉਨ੍ਹਾਂ ਇੱਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਬਤ ਫੀਡਬੈਕ ਵੀ ਹਾਸਲ ਕੀਤੀ।ਡਿਵੀਜ਼ਨਲ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਇੰਚਾਰਜ ਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਪਣੇ ਕੰਮ-ਕਾਜ ਕਰਵਾਉਣ ਆਉਂਦੇ ਨਾਗਰਿਕਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈਆ ਜਾਣ। ਉਨ੍ਹਾਂ ਇੱਥੇ ਸੇਵਾਵਾਂ ਹਾਸਲ ਕਰਨ ਆਏ ਲੋਕਾਂ ਤੋਂ ਕੋਈ ਮੁਸ਼ਕਲ ਜਾਂ ਔਖਿਆਈ ਆਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਟੋਕਨ ’ਤੇ ਸੇਵਾਵਾਂ ਪ੍ਰਦਾਨ ਕਰਨ ਵਾਲੀ ਵਾਲੀਆਂ ਖਿੜਕੀਆਂ ’ਤੇ ਕੰਮ ਕਰਦੇ ਮੁਲਾਜ਼ਮਾਂ ਅਤੇ ਇੱਥੇ ਖੜ੍ਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਕਮਿਸ਼ਨਰ ਵਿਨੈ ਬੁਬਲਾਨੀ ਨੇ ਦੱਸਿਆ ਕਿ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।