ਪੱਤਰ ਪ੍ਰੇਰਕਤਪਾ ਮੰਡੀ, 10 ਮਈਡੀਐੱਸਪੀ ਗੁਰਬਿੰਦਰ ਸਿੰਘ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਵਪਾਰਕ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਸਾਧਨ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਨਾ ਹੀ ਉਨ੍ਹਾਂ ਨੂੰ ਬਿਨਾਂ ਪੜਤਾਲ ਕੀਤਿਆਂ ਅੱਗੇ ਭੇਜਣ। ਸੋਸ਼ਲ ਮੀਡੀਆ ’ਤੇ ਕੋਈ ਵੀ ਅਜਿਹਾ ਮੈਸੇਜ ਜਾਂ ਫੋਟੋ ਅਪਲੋਡ ਨਾ ਕੀਤੀ ਜਾਵੇ, ਜਿਸ ਨਾਲ ਬਾਅਦ ’ਚ ਨਮੋਸ਼ੀ ਝੱਲਣੀ ਪਵੇ। ਉਨ੍ਹਾਂ ਕਿਹਾ ਕਿਸੇ ਵੀ ਸਥਿਤੀ ਦੌਰਾਨ ਸ਼ਾਂਤ ਅਤੇ ਸਹਿਯੋਗੀ ਰਵੱਈਆ ਰੱਖਿਆ ਜਾਵੇ ਅਤੇ ਬੇਲੋੜੇ ਹੰਗਾਮੇ ਤੋਂ ਬਚਿਆ ਜਾਵੇ। ਡੀਐੱਸਪੀ ਨੇ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਵਿੱਚ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਡੀਐੱਸਪੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਪ੍ਰਸਥਿਤੀ ’ਚ ਉਨ੍ਹਾਂ ਦਾ ਸਾਥ ਦੇਣਗੇ। ਇਸ ਮੌਕੇ ਮਹਾਂਕਾਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ, ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ, ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਡਾ. ਬਾਲ ਚੰਦ ਬਾਂਸਲ, ਸਰਪੰਚ ਕੁਲਵਿੰਦਰ ਸਿੰਘ ਕਿੰਦੀ ਢਿੱਲਵਾਂ, ਨਾਨਕ ਸਿੰਘ ਅਤੇ ਅਸ਼ੋਕ ਮਿੱਤਲ ਮੌਜੂਦ ਸਨ।