ਲਖਵੀਰ ਸਿੰਘ ਚੀਮਮਹਿਲ ਕਲਾਂ, 12 ਅਪਰੈਲ ਹਲਕੇ ਦੇ ਪਿੰਡ ਚੀਮਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਵਲੋਂ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਮਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਡਿਪਟੀ ਕਮਿਸ਼ਨਰ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਚੈੱਕ ਕੀਤੀ ਗਈ। ਉਨ੍ਹਾਂ ਨੂੰ ਉਜਰਤ ਸਮੇਂ ਸਿਰ ਮਿਲਣ, ਕੰਮ ਦੇ ਦਿਨਾਂ, ਪੀਣ ਵਾਲੇ ਪਾਣੀ ਦੀ ਸਹੂਲਤ ਬਾਰੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਏਪੀਓਜ਼ ਨੂੰ ਹਦਾਇਤ ਕੀਤੀ ਕਿ ਮਨਰੇਗਾ ਅਧੀਨ ਮਜ਼ਦੂਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜੇ ਜਾਣ। ਇਸ ਮੌਕੇ ਇਸ ਮੌਕੇ ਬੀਡੀਪੀਓ ਜਗਰਾਜ ਸਿੰਘ, ਆਈਟੀ ਮੈਨੇਜਰ (ਮਨਰੇਗਾ) ਮਨਦੀਪ ਕੁਮਾਰ ਬਾਂਸਲ, ਸਰਪੰਚ ਮਲੂਕ ਸਿੰਘ ਧਾਲੀਵਾਲ, ਜਸਵੀਰ ਸਿੰਘ ਮਾਹੀ ਤੋਂ ਇਲਾਵਾ ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।