For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਸਰਾਲਾ ਹੈੱਡ ’ਚ ਘੱਗਰ ਦਾ ਜਾਇਜ਼ਾ

04:34 AM Jul 02, 2025 IST
ਡੀਸੀ ਵੱਲੋਂ ਸਰਾਲਾ ਹੈੱਡ ’ਚ ਘੱਗਰ ਦਾ ਜਾਇਜ਼ਾ
ਡੀਸੀ ਡਾ. ਪ੍ਰੀਤੀ ਯਾਦਵ ਘੱਗਰ ਦਰਿਆ ਦਾ ਦੌਰਾ ਕਰਦੇ ਹੋਏ।
Advertisement

ਗੁਰਨਾਮ ਸਿੰਘ ਅਕੀਦਾ/ਦਰਸ਼ਨ ਸਿੰਘ ਮਿੱਠਾ

Advertisement

ਪਟਿਆਲਾ/ਘਨੌਰ, 1 ਜੁਲਾਈ
ਪਟਿਆਲਾ ਦੀ ਡੀਸੀ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈੱਡ ਵਿੱਚ ਘੱਗਰ ਦਰਿਆ ਦਾ ਦੌਰਾ ਕਰ ਕੇ ਡਰੇਨੇਜ਼ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਰਾਜਪੁਰਾ ਦੇ ਐੱਸ.ਡੀ.ਐੱਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪ੍ਰਥਮ ਗੰਭੀਰ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਐਕਸੀਅਨ ਪ੍ਰਥਮ ਗੰਭੀਰ ਨੇ ਦੱਸਿਆ ਕਿ ਇਸ ਵੇਲੇ ਘੱਗਰ ਦਰਿਆ ’ਚ ਭਾਂਖਰਪੁਰ ਵਿੱਚ 1.6 ਫੁੱਟ ਗੇਜ ’ਤੇ 3272 ਕਿਊਸਿਕ ਅਤੇ ਸਰਾਲਾ ਹੈੱਡ ’ਤੇ 4 ਫੁੱਟ ਗੇਜ ’ਤੇ ਪਾਣੀ ਵਹਿ ਰਿਹਾ ਹੈ। ਟਾਂਗਰੀ ਨਦੀ ਵਿੱਚ ਪਿਹੋਵਾ ਰੋਡ ’ਤੇ 23,599 ਕਿਊਸਕ ਅਤੇ ਮਾਰਕੰਡਾ ਨਦੀ ’ਚ 21,592 ਕਿਊਸਿਕ ਪਾਣੀ ਵਹਿ ਰਿਹਾ ਹੈ ਅਤੇ ਖ਼ਤਰੇ ਦੀ ਕੋਈ ਗੱਲ ਨਹੀਂ ਪਰ ਫਿਰ ਵੀ ਡਰੇਨੇਜ਼ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ।
ਇਸ ਦੌਰਾਨ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਨਦੀਆਂ ’ਚ ਪਾਣੀ ਦੇ ਵਹਾਅ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਲਈ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫ਼ਵਾਹਾਂ ’ਤੇ ਯਕੀਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦਰਿਆਵਾਂ ਦੇ ਕੈਚਮੈਂਟ ਖੇਤਰ ’ਚ ਪਈ ਬਰਸਾਤ ਕਰਕੇ ਇਨ੍ਹਾਂ ਨਦੀਆਂ ਵਿੱਚ ਪਾਣੀ ਦੀ ਮਾਤਰਾ ਵਧੀ ਸੀ ਜੋ ਹੁਣ ਲਗਾਤਾਰ ਘਟ ਰਿਹਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਨਾਲ ਇਨ੍ਹਾਂ ਨਦੀਆਂ ’ਚ ਪਾਣੀ ਦੇ ਵਹਾਅ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਫ਼ਿਲਹਾਲ ਇਹ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀਆਂ ਹਨ ਪਰ ਇਨ੍ਹਾਂ ’ਚ ਪਾਣੀ ਵਧਣ ਦੀ ਕਿਸੇ ਤਰ੍ਹਾਂ ਦੀ ਵੀ ਸੰਭਾਵਨਾ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪਾਣੀ ਬਾਰੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

Advertisement
Advertisement

Advertisement
Author Image

Jasvir Kaur

View all posts

Advertisement