For the best experience, open
https://m.punjabitribuneonline.com
on your mobile browser.
Advertisement

ਡੇਂਗੂ ਜਾਗਰੂਕਤਾ ਰਾਹੀਂ 80 ਫ਼ੀਸਦ ਕੇਸ ਘਟਾਉਣ ਦਾ ਟੀਚਾ

05:38 AM May 10, 2025 IST
ਡੇਂਗੂ ਜਾਗਰੂਕਤਾ ਰਾਹੀਂ 80 ਫ਼ੀਸਦ ਕੇਸ ਘਟਾਉਣ ਦਾ ਟੀਚਾ
ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 9 ਮਈ

Advertisement

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ’ਚ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ ਡੇਂਗੂ ਮਾਮਲਿਆਂ ’ਚ 50 ਫੀਸਦੀ ਕਮੀ ਦਰਜ ਕੀਤੀ ਗਈ ਸੀ। ਸਿਹਤ ਮੰਤਰੀ ਨੇ ਇਹ ਗੱਲ ਅੱਜ ਆਮ ਆਦਮੀ ਕਲੀਨਿਕ ਫੇਜ਼-7 ਤੋਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਦੇ ਆਗਾਜ਼ ਮੌਕੇ ਆਖੀ। ਇਸ ਦੌਰਾਨ ਉਨ੍ਹਾਂ ਨੇ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਬਹੁਮੰਤਵੀ ਸਿਹਤ ਵਰਕਰਾਂ, ਡਾਕਟਰਾਂ ਅਤੇ ਹੋਰਨਾਂ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਡੇਂਗੂ ਵਿਰੋਧੀ ਜਾਗਰੂਕਤਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਸੂਬੇ ਦੇ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੀ ਬਰੀਡਿੰਗ ਦੀ ਪਛਾਣ ਅਤੇ ਉਸ ਨੂੰ ਖ਼ਤਮ ਕਰਨ ਦੇ ਤਰੀਕਿਆਂ ਤੋਂ ਜਾਣੂ ਕਰਵਾਉਣ ਦੀ ਸਿਖਲਾਈ ਦਿੱਤੀ ਗਈ ਹੈ, ਜਿਸ ਦਾ ਮੰਤਵ ਵਿਦਿਆਰਥੀਆਂ ਰਾਹੀਂ ਘਰਾਂ ਅਤੇ ਸਕੂਲਾਂ ਨੂੰ ਡੇਂਗੂ ਮੱਛਰ ਦੇ ਪੈਦਾ ਹੋਣ ਤੋਂ ਬਚਾਉਣਾ ਹੈ।

Advertisement
Advertisement

Advertisement
Author Image

Advertisement