For the best experience, open
https://m.punjabitribuneonline.com
on your mobile browser.
Advertisement

ਡੇਢ ਕਿਲੋ ਭੁੱਕੀ ਸਣੇ ਕਾਬੂ

05:16 AM May 08, 2025 IST
ਡੇਢ ਕਿਲੋ ਭੁੱਕੀ ਸਣੇ ਕਾਬੂ
Advertisement

ਪੱਤਰ ਪ੍ਰੇਰਕ

Advertisement

ਸਮਾਣਾ, 7 ਮਈ

Advertisement
Advertisement

ਸਿਟੀ ਪੁਲੀਸ ਨੇ ਇਕ ਵਿਅਕਤੀ ਨੂੰ 1 ਕਿਲੋ 400 ਗ੍ਰਾਮ ਭੁੱਕੀ ਸਣੇ ਕਾਬੂ ਕਰ ਕੇ ਉਸ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ। ਥਾਣਾ ਸਿਟੀ ਪੁਲੀਸ ਅਨੁਸਾਰ ਪੁਲੀਸ ਅਧਿਕਾਰੀ ਰਾਜਵਿੰਦਰ ਕੌਰ ਪੁਲੀਸ ਪਾਰਟੀ ਸਣੇ ਅਗਰਸੈਨ ਚੌਕ ’ਚ ਗਸ਼ਤ ਦੌਰਾਨ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਲਜ਼ਮ ਬਾਰੇ ਭੁੱਕੀ ਵੇਚਣ ਲਈ ਟੀ-ਪੁਆਇੰਟ ਪਿੰਡ ਫਤਿਹਪੁਰ ਨੇੜੇ ਬੈਠੇ ਹੋਣ ਸੰਬਧੀ ਸੂਚਨਾ ਮਿਲੀ। ਪੁਲੀਸ ਟੀਮ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ 1 ਕਿਲੋ 400 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਨਸ਼ੇ ਦੀ ਖੇਪ ਕਿੱਥੋਂ ਲੈ ਕੇ ਆਇਆ ਹੈ।

Advertisement
Author Image

Mandeep Singh

View all posts

Advertisement