ਡੇਢ ਕੁਇੰਟਲ ਭੁੱਕੀ ਸਣੇ ਦੋ ਕਾਬੂ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ
ਕਪਤਾਨ ਪੁਲੀਸ (ਇਨਵੈਸੀਗੇਸ਼ਨ) ਦੀ ਨਿਗਰਾਨੀ ਹੇਠ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਜਸਕਰਨਦੀਪ ਸਿੰਘ ਦੀ ਟੀਮ ਵੱਲੋਂ 150 ਕਿਲੋ ਭੁੱਕੀ ਚੂਰਾ ਪੋਸਤ ਸਣੇ ਟਰੱਕ ਦੇ ਦੋ ਵਿਅਕਤੀਆਂ ਕਾਬੂ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਮਲੋਟ ਰੋਡ ਉਪਰ ਗਸ਼ਤ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਟਰੱਕ ਭਾਰੀ ਮਾਤਰਾ ’ਚ ਡੋਡੇ ਭੁੱਕੀ ਚੂਰਾ ਪੋਸਤ ਲੈ ਕੇ ਰਾਜਸਥਾਨ ਤੋਂ ਮੁਕਤਸਰ ਵੱਲ ਆ ਰਿਹਾ ਹੈ। ਪੁਲੀਸ ਵੱਲੋਂ ਫੌਰੀ ਤੌਰ ’ਤੇ ਡੇਰਾ ਰਾਧਾ ਸੁਆਮੀ ਕੋਲ ਨਾਕਾਬੰਦੀ ਕਰਦਿਆਂ ਟਰੱਕ ਨੂੰ ਰੋਕ ਲਿਆ ਅਤੇ ਉਸ ਵਿੱਚ ਸਵਾਰ ਦੋ ਵਿਅਕਤੀਆਂ ਗੁਰਪ੍ਰੀਤ ਸਿੰਘ ਉਰਫ ਗੋਪੀ ਪਿੰਡ ਢੁੱਡੀ (ਫਰੀਦੋਕਟ) ਅਤੇ ਗੁਰਪ੍ਰੀਤ ਸਿੰਘ ਉਰਫ ਬਿੱਟੂ ਵਾਸੀ ਮੁਕਤਸਰ ਨੂੰ ਕਾਬੂ ਕਰ ਕੇ ਟਰੱਕ ਵਿੱਚੋਂ ਚਾਰ ਗੱਟਿਆਂ ਵਿੱਚ ਭਰੀ ਡੇਢ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਨਸ਼ਾ ਵਿਰੋਧੀ ਧਾਰਾਵਾਂ ਅਧੀਨ ਮੁਕੱਦਮਾ ਦਰਜ ਕ ਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।