ਢਾਈ ਮਹੀਨੇ ਪਹਿਲਾਂ ਵਿਆਹੀ ਮੁਟਿਆਰ ਨੇ ਫਾਹਾ ਲਿਆ
05:57 AM Feb 07, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 6 ਫਰਵਰੀ
ਸਥਾਨਕ ਬਸਤੀ ਬਾਵਾ ਦੇ ਕੱਚਾ ਕੋਟ ਵਿੱਚ ਨਵ-ਵਿਆਹੀ ਔਰਤ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 25 ਸਾਲਾ ਹਰਜੋਤ ਕੌਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਲੈਦਰ ਕੰਪਲੈਕਸ ਦੇ ਥਾਣਾ ਇੰਚਾਰਜ ਵਿਕਟਰ ਮਸੀਹ ਨੇ ਮੌਕੇ ’ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜੋਤ ਕੌਰ ਦਾ ਵਿਆਹ ਢਾਈ ਮਹੀਨੇ ਪਹਿਲਾਂ ਅਮਰੀਕਾ ਨਿਵਾਸੀ ਨਾਲ ਹੋਇਆ ਸੀ। ਮ੍ਰਿਤਕ ਦੇ ਚਚੇਰੇ ਭਰਾ ਦੀਪ ਸਿੰਘ ਦਾ ਕਹਿਣਾ ਹੈ ਕਿ ਭੈਣ ਦੇ ਸਹੁਰੇ ਉਸ ਨੂੰ ਦਾਜ ਲਈ ਤੰਗ ਕਰਦੇ ਸਨ। ਇਸ ਕਾਰਨ ਉਸ ਦੀ ਭੈਣ ਨੇ ਖੁਦਕੁਸ਼ੀ ਕਰ ਲਈ ਹੈ। ਥਾਣਾ ਇੰਚਾਰਜ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement