ਢਿੱਲਵਾਂ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਤਹਿਸੀਲ ਪ੍ਰਧਾਨ ਬਣੇ
ਪੱਤਰ ਪ੍ਰੇਰਕ
ਸਮਰਾਲਾ, 8 ਜੂਨ
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਤਹਿਸੀਲ ਪ੍ਰਧਾਨ ਦਾ ਕਾਰਜਕਾਲ ਮਾਰਚ ਮਹੀਨਾ ਪੂਰਾ ਹੋਣ ਮਗਰੋਂ ਨਵਾਂ ਤਹਿਸੀਲ ਪ੍ਰਧਾਨ ਚੁਣੇ ਜਾਣ ਸਬੰਧੀ ਮਤਾ ਪਾਇਆ ਗਿਆ। ਸਮੂਹ ਨੰਬਰਦਾਰਾਂ ਨੇ ਸਰਬਸੰਮਤੀ ਨਾਲ ਅਗਲੇ ਚਾਰ ਸਾਲਾਂ ਲਈ ਮੁੜ ਰਣਜੀਤ ਸਿੰਘ ਢਿੱਲਵਾਂ ਨੂੰ ਪ੍ਰਧਾਨ ਚੁਣ ਲਿਆ। ਸ੍ਰੀ ਢਿੱਲਵਾਂ ਨੇ ਨਵੀਂ ਟੀਮ ਦੀ ਕਾਰਜਕਾਰਨੀ ਦੀ ਚੋਣ ਕੀਤੀ, ਜਿਨ੍ਹਾਂ ਵਿੱਚ ਨੰਬਰਦਾਰ ਹਾਕਮ ਸਿੰਘ ਹੇੜੀਆਂ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਲਲੌੜੀ ਕੈਸ਼ੀਅਰ ਅਤੇ ਮੀਤ ਪ੍ਰਧਾਨ, ਅਮਰੀਕ ਸਿੰਘ ਮਾਣਕੀ ਜੂਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਬੌਂਦਲ ਸਕੱਤਰ, ਕਾਰਜਕਾਰੀ ਮੈਂਬਰਾਂ ਵਿੱਚ ਸੁਰਜੀਤ ਸਿੰਘ ਨੀਲੋਂ ਕਲਾਂ, ਹਰਜੀਤ ਸਿੰਘ ਗਹਿਲੇਵਾਲ, ਰਘਵੀਰ ਸਿੰਘ, ਹਰਦੇਵ ਸਿੰਘ ਗੋਸਲਾਂ ਚੁਣੇ ਗਏ।
ਪ੍ਰਧਾਨ ਚੁਣੇ ਜਾਣ ਉਪਰੰਤ ਢਿੱਲਵਾਂ ਨੇ ਕਿਹਾ ਕਿ ਉਹ ਸਮਰਾਲਾ ਤਹਿਸੀਲ ਦੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਤਹਿਸੀਲਦਾਰ ਸਮਰਾਲਾ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ਪੱਧਰ ਤੇ ਨੰਬਰਦਾਰਾਂ ਦੇ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰਕੇ ਨੰਬਰਦਾਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਪੂਰੇ ਕਰਨ।