For the best experience, open
https://m.punjabitribuneonline.com
on your mobile browser.
Advertisement

ਤਖ਼ਤ ਕੇਸਗੜ੍ਹ ਸਾਹਿਬ ’ਚ ਗੜਗੱਜ ਵੱਲੋਂ ਸੁੱਖ ਸ਼ਾਂਤੀ ਲਈ ਅਰਦਾਸ

05:54 AM May 10, 2025 IST
ਤਖ਼ਤ ਕੇਸਗੜ੍ਹ ਸਾਹਿਬ ’ਚ ਗੜਗੱਜ ਵੱਲੋਂ ਸੁੱਖ ਸ਼ਾਂਤੀ ਲਈ ਅਰਦਾਸ
ਤਖ਼ਤ ਕੇਸਗੜ੍ਹ ਸਾਹਿਬ ਵਿੱਚ ਅਰਦਾਸ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹੋਰ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 9 ਮਈ
ਤਖ਼ਤ ਕੇਸਗੜ੍ਹ ਸਾਹਿਬ ’ਚ ਦੱਖਣ ਏਸ਼ੀਆ ਵਿੱਚ ਬਣ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਅਰਦਾਸ ਕੀਤੀ ਕਿ ਦੱਖਣ ਏਸ਼ੀਆ ਦੇ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੰਗ ਨਾ ਲੱਗੇ।
ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵੱਸਣ ਵਾਲੀ ਮਨੁੱਖਤਾ, ਜੀਵ ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਇਸ ਦੇ ਨਾਲ ਹੀ ਅਰਦਾਸ ਕੀਤੀ ਗਈ ਕਿ ਦੱਖਣੀ ਏਸ਼ੀਆ ਖ਼ਿੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਤੇ ਸੁੱਖ ਸ਼ਾਂਤੀ ਵਧੇ। ਇਸ ਮੌਕੇ ਅਰਦਾਸ ਤੋਂ ਪਹਿਲਾਂ ਤਖ਼ਤ ਕੇਸਗੜ੍ਹ ਸਾਹਿਬ ਦੀ ਫ਼ਸੀਲ ਦੇ ਸਨਮੁਖ ਗੁਰਬਾਣੀ ਦਾ ਜਾਪ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਪੰਜ ਪਿਆਰੇ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਸਮੇਤ ਸਮੂਹ ਸਟਾਫ਼ ਤੇ ਸੰਗਤ ਨੇ ਸ਼ਮੂਲੀਅਤ ਕੀਤੀ।

Advertisement

Advertisement
Advertisement
Advertisement
Author Image

Gopal Chand

View all posts

Advertisement