ਤਪਨ ਬੋਸ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਜਨਵਰੀ
ਦੱਖਣੀ ਏਸ਼ੀਆ ਦੀ ਸ਼ਾਂਤੀ ਲਈ ਵੱਡਾ ਯੋਗਦਾਨ ਪਾਉਣ ਵਾਲੇ ਤਪਨ ਬੋਸ ਦੇ ਅਕਾਲ ਚਲਾਣੇ ਤੇ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ,ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਰਾਜਿੰਦਰ ਸਿੰਘ ਰੂਬੀ ਸਮੇਤ ਹੋਰਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਤਪਨ ਬੋਸ ਨੇ ਅਯੁੱਧਿਆ ਬਾਬਰੀ ਮਸਜਿਦ ਨੂੰ ਤੋੜਨ ਦਾ ਸਖਤ ਵਿਰੋਧ ਕੀਤਾ ਅਤੇ 1984 ਦੰਗੇ ਤੇ ਗੁਜਰਾਤ ਦੰਗਿਆ ਦਾ ਵੀ ਡਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਨੇ ਭਾਰਤ- ਪਾਕਿ ਸੰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਯਤਨ ਕੀਤੇ । ਤਪਨ ਬੋਸ ਪਾਕਿਸਤਾਨ ਇੰਡੀਆ ਪੀਸ ਫੋਰਮ ਫ਼ਾਰ ਪੀਸ ਐਂਡ ਡੈਮੋਕਰੇਸੀ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਸਾਫ਼ਮਾ ਦੇ ਸਰਗਰਮ ਆਗੂ ਸਨ। ਉਹ ਕਈ ਵਾਰ ਪਾਕਿਸਤਾਨ ਵੀ ਗਏ ਅਤੇ ਉਥੇ ਜਾ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਹੋਰਨਾਂ ਨਾਲ ਸ਼ਾਂਤੀ ਵਾਰਤਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਅਕਾਦਮੀ ਦੇ ਮੈਂਬਰ ਦਿਲਬਾਗ ਸਿੰਘ ਸਰਕਾਰੀਆ, ਐਸ ਪ੍ਰਸ਼ੋਤਮ, ਕਮਲ ਗਿੱਲ,ਕਰਮਜੀਤ ਕੌਰ ਜੱਸਲ, ਜਸਵੰਤ ਸਿੰਘ ਰੰਧਾਵਾ, ਹਰਜੀਤ ਸਿੰਘ ਸਰਕਾਰੀਆ, ਗੁਰਜਿੰਦਰ ਸਿੰਘ ਬਗਿਆੜੀ, ਮਨਜੀਤ ਸਿੰਘ ਧਾਲੀਵਾਲ, ਜਗਰੂਪ ਸਿੰਘ ਐਮਾ ਨੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ।