ਤਰਨਤਾਰਨ ਦੇ ਐੱਸਐੱਸਪੀ ਦਾ ਤਬਾਦਲਾ
04:06 AM Jun 10, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਪੰਜਾਬ ਸਰਕਾਰ ਨੇ ਪੁਲੀਸ ਵਿਭਾਗ ਵਿੱਚ ਫੇਰਬਦਲ ਕਰਦਿਆਂ ਤਰਨਤਾਰਨ ਦੇ ਐੱਸਐੱਸਪੀ ਸਣੇ ਦੋ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੂਬਾ ਸਰਕਾਰ ਨੇ ਸਾਲ 2014 ਬੈਚ ਦੇ ਆਈਪੀਐੱਸ ਅਧਿਕਾਰੀ ਦੀਪਕ ਪਾਰਿਕ ਨੂੰ ਤਰਨਤਾਰਨ ਦਾ ਐੱਸਐੱਸਪੀ ਲਗਾ ਦਿੱਤਾ ਹੈ, ਜਦਕਿ ਤਰਨਤਾਰਨ ਦੇ ਐੱਸਐੱਸਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਾਲ 2018 ਬੈਚ ਦੇ ਆਈਪੀਐੱਸ ਅਧਿਕਾਰੀ ਅਭਿਮੰਨਿਊ ਰਾਣਾ ਨੂੰ ਏਆਈਜੀ ਇੰਟੈਲੀਜੈਂਸ, ਪੰਜਾਬ ਐੱਸਏਐੱਸ ਨਗਰ ਨਿਯੁਕਤ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਿਛਲੇ ਦਿਨੀਂ ਆਈਪੀਐੱਸ ਅਧਿਕਾਰੀ ਦੀਪਕ ਪਾਰਿਕ ਨੂੰ ਮੁਹਾਲੀ ਦੇ ਐੱਸਐੱਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ।
Advertisement
Advertisement
Advertisement
Advertisement