ਤਹੱਵੁਰ ਰਾਣਾ ਨੂੰ 6 ਜੂਨ ਤੱਕ ਤਿਹਾੜ ਜੇਲ੍ਹ ਭੇਜਿਆ
04:59 AM May 10, 2025 IST
Advertisement
ਨਵੀਂ ਦਿੱਲੀ, 9 ਮਈ
Advertisement
ਦਿੱਲੀ ਦੀ ਅਦਾਲਤ ਨੇ ਅੱਜ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ 6 ਜੂਨ ਤੱਕ ਤਿਹਾੜ ਜੇਲ੍ਹ ’ਚ ਭੇਜ ਦਿੱਤਾ ਹੈ। ਐੱਨਆਈਏ ਦੀ ਹਿਰਾਸਤ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਜੱਜ ਚੰਦਰਜੀਤ ਸਿੰਘ ਦੇ ਸਾਹਮਣੇ ਪੇਸ਼ ਕੀਤੇ ਜਾਣ ਮਗਰੋਂ ਅਦਾਲਤ ਨੇ ਰਾਣਾ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਏਜੰਸੀ ਦੀ ਪਟੀਸ਼ਨ ’ਤੇ ਉਸ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ। 26/11 ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਡੇਵਿਡ ਕੋਲਮੈਨ ਹੈਡਲੀ ਉਰਫ਼ ਦਾਊਦ ਗਿਲਾਨੀ ਦੇ ਨੇੜਲੇ ਸਾਥੀ ਤੇ ਅਮਰੀਕੀ ਨਾਗਰਿਕ ਰਾਣਾ ਨੂੰ 4 ਅਪਰੈਲ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਭਾਰਤ ’ਚ ਉਸ ਦੀ ਹਵਾਲਗੀ ਖ਼ਿਲਾਫ਼ ਸਮੀਖਿਆ ਪਟੀਸ਼ਨ ਖਾਰਜ ਕੀਤੇ ਜਾਣ ਮਗਰੋਂ ਭਾਰਤ ਲਿਆਂਦਾ ਗਿਆ ਸੀ। 11 ਅਪਰੈਲ ਨੂੰ ਅਦਾਲਤ ਨੇ ਉਸ ਨੂੰ 18 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜ ਦਿੱਤਾ ਸੀ। 28 ਅਪਰੈਲ ਨੂੰ ਅਦਾਲਤ ਨੇ ਉਸ ਦੀ ਐੱਨਆਈਏ ਹਿਰਾਸਤ ਹੋਰ 12 ਦਿਨ ਲਈ ਵਧਾ ਦਿੱਤੀ ਸੀ। -ਪੀਟੀਆਈ
Advertisement
Advertisement
Advertisement