ਨਿੱਜੀ ਪੱਤਰ ਪ੍ਰੇਰਕਸੰਗਰੂਰ, 2 ਜੁਲਾਈਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਹਾਜ਼ਰੀ ਵਿੱਚ ਤਿਰਲੋਕ ਸਿੰਘ ਨੇ ਬਤੌਰ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਦਫ਼ਤਰ ਸਿਵਲ ਸਰਜਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਤਿਰਲੋਕ ਸਿੰਘ ਬਤੌਰ ਬਲਾਕ ਐਕਸਟੈਂਸ਼ਨ ਐਜੂਕੇਟਰ ਤੋਂ ਬਤੌਰ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਦ ਉੱਨਤ ਹੋਏ ਹਨ। ਤਿਰਲੋਕ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਿਖੇ ਬਲਾਕ ਐਕਸਟੈਂਸ਼ਨ ਐਜੂਕੇਟਰ ਕਾਰਜਸ਼ੀਲ ਸਨ। ਅਹੁਦਾ ਸੰਭਾਲਣ ਮੌਕੇ ਦਫ਼ਤਰ ਵਿਖੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।