ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 10 ਜਨਵਰੀਵੀਰਵਾਰ ਦੇਰ ਰਾਤ ਸ਼ਿਵਪੁਰੀ ਚੌਕ ’ਚ ਪਾਨ ਦੀ ਦੁਕਾਨ ’ਤੇ ਖੜ੍ਹੇ ਨੌਜਵਾਨ ’ਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ’ਤੇ ਇੰਨੇ ਜ਼ੋਰਦਾਰ ਵਾਰ ਕੀਤੇ ਗਏ ਕਿ ਉਸ ਸਿਰ ’ਤੇ ਡੂੰਘੀ ਸੱਟ ਲੱਗੀ ਹੈ ਤੇ ਹੱਥ ਦੀਆਂ ਚਾਰ ਉਂਗਲਾਂ ਵੀ ਕੱਟੀਆਂ ਗਈਆਂ ਹਨ। ਨੌਜਵਾਨ ਇਲਾਜ ਲਈ ਸਿਵਲ ਹਸਪਤਾਲ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਜ਼ਖ਼ਮੀ ਦੀ ਪਛਾਣ ਰਾਹੁਲ ਸ਼ਰਮਾ ਵਜੋਂ ਹੋਈ ਹੈ ਜੋ ਸ਼ਿਵਪੁਰੀ ਦਾ ਰਹਿਣ ਵਾਲਾ ਹੈ। ਥਾਣਾ ਦਰੇਸੀ ਦੀ ਪੁਲੀਸ ਨੂੰ ਜ਼ਖਮੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਨਸ਼ੇੜੀ ਜਾਂ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਉਸ ’ਤੇ ਹਮਲਾ ਕੀਤਾ ਹੈ।