For the best experience, open
https://m.punjabitribuneonline.com
on your mobile browser.
Advertisement

ਦਮਦਮੀ ਟਕਸਾਲ ਵੱਲੋਂ ਸੁਖਬੀਰ ਖ਼ਿਲਾਫ਼ ਧਰਨਾ ਮੁਲਤਵੀ

06:10 AM Jun 10, 2025 IST
ਦਮਦਮੀ ਟਕਸਾਲ ਵੱਲੋਂ ਸੁਖਬੀਰ ਖ਼ਿਲਾਫ਼ ਧਰਨਾ ਮੁਲਤਵੀ
Advertisement

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿੱਚ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਰਮਿਆਨ ਅੱਜ ਮੁੜ ਹੋਈ ਮੀਟਿੰਗ ਮਗਰੋਂ ਲਿਆ ਗਿਆ। ਬਾਅਦ ਦੁਪਹਿਰ ਹੋਈ ਮੀਟਿੰਗ ਵਿੱਚ ਐਡਵੋਕੇਟ ਧਾਮੀ ਤੇ ਸ਼੍ੋਮਣੀ ਕਮੇਟੀ ਦੇ ਮੈਂਬਰ, ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਸਨ। ਮੀਟਿੰਗ ਮਗਰੋਂ ਟਕਸਾਲ ਦੇ ਬੁਲਾਰੇ ਨੇ ਬਾਬਾ ਹਰਨਾਮ ਸਿੰਘ ਖਾਲਸਾ ਦੇ ਹਵਾਲੇ ਨਾਲ ਦੱਸਿਆ ਕਿ ਸੁਖਬੀਰ ਬਾਦਲ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦਰਮਿਆਨ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਮੰਗ ਦੇ ਮਾਮਲੇ ਬਾਰੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ। ਸ਼੍ੋਮਣੀ ਕਮੇਟੀ ਦੇ ਜਥੇਦਾਰਾਂ ਨੂੰ ਹਟਾਉਣ ਤੇ ਨਿਯੁਕਤੀ ਦੇ ਫੈਸਲੇ ਦਾ ਦਮਦਮੀ ਟਕਸਾਲ ਵੱਲੋਂ ਵਿਰੋਧ ਕੀਤਾ ਗਿਆ ਸੀ।

Advertisement
Advertisement

Advertisement
Author Image

Balbir Singh

View all posts

Advertisement