ਦਿਆਲਪੁਰਾ ਭਾਈਕਾ ’ਚ ‘ਆਪ’ ਵਰਕਰਾਂ ਦੀ ਮੀਟਿੰਗ
05:17 AM Jul 05, 2025 IST
Advertisement
ਭਾਈ ਰੂਪਾ: ‘ਆਪ’ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਪਿੰਡ ਦਿਆਲਪੁਰਾ ਭਾਈਕਾ ਵਿੱਚਪਾਰਟੀ ਵਰਕਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਨੂੰ ਪਿੰਡ ਪੱਧਰ ਤੱਕ ਹਰ ਪੱਖੋਂ ਮਜ਼ਬੂਤ ਕੀਤਾ ਜਾਵੇਗਾ ਤੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ ਚੋਣ ਜਿੱਤਣ ਤੋਂ ਬਾਅਦ 'ਆਪ' ਵਾਲੰਟੀਅਰਾਂ 'ਚ ਜੋਸ਼ ਤੇ ਉਤਸ਼ਾਹ ਹੈ, ਜਿਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੱਕ ਇਸੇ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਜੀਵਨ ਸਿੰਘ, ਬਿੱਟੂ ਗੌਂਸਪੁਰਾ, ਮਨਦੀਪ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
Advertisement