ਦਿੱਲੀ ’ਚ ਕਾਂਗਰਸ ਦੀ ਸਰਕਾਰ ਬਣੇਗੀ: ਦੌਲਤਪੁਰ
05:47 AM Feb 05, 2025 IST
Advertisement
ਖੇਤਰੀ ਪ੍ਰਤੀਨਿਧ
Advertisement
ਧੂਰੀ, 5 ਫਰਵਰੀ
ਹਲਕਾ ਧੂਰੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਹਰਦੀਪ ਸਿੰਘ ਦੌਲਤਪੁਰ ਨੇ ‘ਆਪ’ ਦੀ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਆਖਿਆ। ਇਸ ਦੌਰਾਨ ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਅਪਣੀ ਸਰਕਾਰ ਬਣਾ ਕੇ ਦਿੱਲੀ ਦਾ ਵੱਡੇ ਪੱਧਰ ’ਤੇ ਵਿਕਾਸ ਕਰੇਗੀ ਤੇ ਇਨ੍ਹਾਂ ਵੋਟਾਂ ਵਿੱਚ ਪੰਜਾਬੀ ਵੋਟਰ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨ ਜਾ ਰਹੇ ਹਨ।
Advertisement
Advertisement