ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਲਈ ਨੋਟਿਸ
05:03 AM Dec 01, 2024 IST
Advertisement
ਪੱਤਰ ਪ੍ਰੇਰਕ
ਏਲਨਾਬਾਦ, 30 ਨਵੰਬਰ
ਏਲਨਾਬਾਦ ਸ਼ਹਿਰ ਦੇ ਸਿਵਲ ਹਸਪਤਾਲ ਦੇ ਆਸਪਾਸ ਦੀ ਜਗ੍ਹਾ ’ਤੇ ਕਬਜ਼ਾ ਕਰਕੇ ਆਪਣੀਆਂ ਦੁਕਾਨਾਂ ਚਲਾਉਣ ਵਾਲੇ ਦੁਕਾਨਦਾਰਾਂ ਅਤੇ ਟੈਕਸੀ ਸਟੈਂਡ ਬਣਾਉਣ ਵਾਲੇ ਲੋਕਾਂ ਨੂੰ ਉਕਤ ਥਾਂ ਨੂੰ ਖਾਲੀ ਕਰਨ ਦਾ ਨੋਟਿਸ ਏਲਨਾਬਾਦ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਦਿੱਤਾ ਗਿਆ ਹੈ। ਇਸ ਨੋਟਿਸ ਰਾਹੀਂ ਸੀਨੀਅਰ ਮੈਡੀਕਲ ਅਫ਼ਸਰ ਨੇ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਜਿਸ ਥਾਂ ’ਤੇ ਉਨ੍ਹਾਂ ਨੇ ਦੁਕਾਨਾਂ ਅਤੇ ਟੈਕਸੀ ਸਟੈਂਡ ਬਣਾਏ ਹਨ ਉਹ ਥਾਂ ਸਿਹਤ ਵਿਭਾਗ ਦੀ ਹੈ। ਹਸਪਤਾਲ ਦੇ ਆਸਪਾਸ ਨਾਜਾਇਜ਼ ਕਬਜ਼ਿਆਂ ਅਤੇ ਦੁਕਾਨਾਂ ਚਲਾਉਣ ਕਾਰਨ ਇੱਥੇ ਭਾਰੀ ਭੀੜ ਰਹਿੰਦੀ ਹੈ ਜਿਸ ਕਾਰਨ ਐਮਰਜੈਂਸੀ ਮਰੀਜ਼ਾਂ ਨੂੰ ਹਸਪਤਾਲ ਵਿੱਚ ਆਉਣ-ਜਾਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਸ ਥਾਂ ਨੂੰ ਤੁਰੰਤ ਖਾਲੀ ਕੀਤਾ ਜਾਵੇ। ਜੇਕਰ ਉਹ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਸੁਣਵਾਈ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement