ਦੇਸ਼ ਭਗਤ ਕਾਲਜ ਵਿੱਚ ਖੂਨਦਾਨ ਕੈਂਪ
05:10 AM Feb 05, 2025 IST
Advertisement
ਧੂਰੀ: ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ ਬਰੜਵਾਲ ਵਿੱਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੌਰਾਨ ਸਰਕਾਰੀ ਹਸਪਤਾਲ ਮਾਲੇਰਕੋਟਲਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਵਿੱਚ 27 ਯੂਨਿਟ ਖੂਨਦਾਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਵਿਤਾ ਮਿੱਤਲ ਨੇ ਵਾਲੰਟੀਅਰਜ਼ ਤੇ ਹੋਰਨਾਂ ਸਾਥੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਦੇਸ਼ ਭਗਤ ਕਾਲਜ ਦੇ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਮੀਮਸਾ, ਟਰੱਸਟੀ ਮੈਂਬਰ ਜਤਿੰਦਰ ਸਿੰਘ ਮੰਡੇਰ ਅਤੇ ਸੁਖਵਿੰਦਰ ਸਿੰਘ ਧਾਂਦਰਾ, ਪ੍ਰਿੰਸੀਪਲ ਡਾ. ਬਲਵੀਰ ਸਿੰਘ ਤੇ ਪ੍ਰਿੰਸੀਪਲ ਸਤਵੀਰ ਸਿੰਘ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖੂਨਦਾਨ ਕਰਨ ਵਾਲਿਆਂ ਦਾ ਸਨਮਾਨ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement
Advertisement