ਦੇਸ਼ ਭਗਤ ’ਵਰਸਿਟੀ ਵੱਲੋਂ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੇ ਵਫ਼ਦ ਦੀ ਮੇਜ਼ਬਾਨੀ
ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 10 ਜੂਨ
ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਭਰ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਦੇ ਵਫ਼ਦ ਦੀ ਮੇਜ਼ਬਾਨੀ ਕੀਤੀ। ਇਹ ਵਫਦ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਵਿੱਚ ਇੱਕ ਦੂਰਦਰਸ਼ੀ ਪੀਆਰ ਲਰਨਿੰਗ ਪਹਿਲਕਦਮੀ ਦਾ ਹਿੱਸਾ ਸੀ। ਇਸ ਵਿੱਚ ਪ੍ਰੋ. (ਡਾ.) ਰਾਜਿੰਦਰ ਸਿੰਘ ਕਲੇਰ ਡੀਨ ਥਾਪਰ ਇੰਸਟੀਚਿਊਟ, ਪਟਿਆਲਾ, ਡਾ. ਭੁਪਿੰਦਰ ਸਿੰਘ ਬਰਾੜ, ਵਾਈਸ ਚਾਂਸਲਰ ਰਿਮਟ ਯੂਨੀਵਰਸਿਟੀ, ਪ੍ਰੋ. ਮਨੀਕਾਂਤ ਪਾਸਵਾਨ ਡਾਇਰੈਕਟਰ ਸੰਤ ਲੌਂਗੋਵਾਲ ਇੰਸਟੀਚਿਊਟ ਅਤੇ ਡਾ. ਪੁਨੀਤ ਸ਼ਰਮਾ ਡੀਨ ਅਕਾਦਮਿਕ ਐਮਿਟੀ ਯੂਨੀਵਰਸਿਟੀ ਮੁਹਾਲੀ ਸ਼ਾਮਲ ਸਨ। ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਹੋਈ। ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਇਸ ਪ੍ਰਭਾਵਸ਼ਾਲੀ ਪੀਅਰ ਲਰਨਿੰਗ ਪਲੈਟਫਾਰਮ ਦੀ ਸ਼ੁਰੂਆਤ ਕਰਨ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ। ਉਨ੍ਹਾਂ ਸਮਾਜਿਕ ਤਰੱਕੀ ਦੇ ਨਾਲ ਅਕਾਦਮਿਕ ਨਵੀਨਤਾ ਨੂੰ ਮਿਲਾਉਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।