ਦੇਹ ਵਪਾਰ ਦੇ ਦੋਸ਼ ਹੇਠ ਛੇ ਗ੍ਰਿਫ਼ਤਾਰ
05:47 AM Mar 12, 2025 IST
Advertisement
ਪੱਤਰ ਪ੍ਰੇਰਕ
ਅਬੋਹਰ, 11 ਮਾਰਚ
Advertisement
ਡੀਐੱਸਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਅਤੇ ਥਾਣਾ ਸਿਟੀ-1 ਦੇ ਮੁਖੀ ਮਨਿੰਦਰ ਸਿੰਘ ਦੇ ਹੁਕਮਾਂ ’ਤੇ ਟੀਮ ਨੇ ਬੱਸ ਸਟੈਂਡ ਦੇ ਪਿਛਲੇ ਪਾਸੇ ਇਕ ਹੋਟਲ ’ਤੇ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ’ਚ ਸ਼ਾਮਲ ਛੇ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਹ ਕਾਰਵਾਈ ਗੁਪਤਾ ਸੂਚਨਾ ਦੇ ਆਧਾਰ ’ਤੇ ਕੀਤੀ ਹੈ। ਸਬ-ਇੰਸਪੈਕਟਰ ਰਜਨੀ ਬਾਲਾ ਨੇ ਮੌਕੇ ਤੋਂ ਦੋ ਔਰਤਾਂ, ਹੋਟਲ ਮੈਨੇਜਰ, ਉਸ ਦੇ ਸਹਾਇਕ ਸਮੇਤ ਦੋ ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ’ਚ ਦਲੀਪ ਕੁਮਾਰ, ਆਕਾਸ਼ਦੀਪ, ਵਿਸ਼ਨੂੰ, ਸੁਖਜਿੰਦਰ ਸਿੰਘ, ਓਮਾ ਅਤੇ ਜੋਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਜੱਜ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸਾਰਿਆਂ ਨੂੰ ਜੇਲ੍ਹ ਭੇਜ। ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
Advertisement
Advertisement