ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ
05:14 AM Jul 04, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 3 ਜੁਲਾਈ
ਇੱਥੋਂ ਦੀ ਪਟਿਆਲਾ ਸੜਕ ’ਤੇ ਬੀਤੀ ਦੇਰ ਰਾਤ ਪਾਰਟੀ ਕਰਨ ਗਏ ਨੌਜਵਾਨ ਦਾ ਅਣਪਛਾਤੇ ਨੌਜਵਾਨਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਚੰਦਨ ਸਿੰਘ (32) ਵਾਸੀ ਪਿੰਡ ਬੇਹੜਾ ਡੇਰਬੱਸੀ ਵਜੋਂ ਕੀਤੀ ਗਈ ਹੈ। ਚੰਦਨ ਆਪਣੇ ਦੋ ਹੋਰ ਦੋਸਤਾਂ ਨਾਲ ਜ਼ੀਰਕਪੁਰ ਪਾਰਟੀ ਕਰਨ ਲਈ ਗਿਆ ਸੀ। ਇਸ ਦੌਰਾਨ ਰਾਤ ਦੇ ਕਰੀਬ 2 ਵਜੇ ਉਨ੍ਹਾਂ ਦਾ ਪਟਿਆਲਾ ਰੋਡ ’ਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਨੌਜਵਾਨਾਂ ਨਾਲ ਝਗੜਾ ਹੋ ਗਿਆ। ਨੌਜਵਾਨਾਂ ਨੇ ਚੰਦਨ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਚੰਦਨ ਦੇ ਦੋਸਤ ਉਸ ਨੂੰ ਹਸਪਤਾਲ ਲੈ ਕੇ ਗਏ, ਜਿਥੇ ਉਸ ਦੀ ਮੌਤ ਹੋ ਗਈ। ਐੱਸਪੀ ਜਸਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮ੍ਰਿਤਕ ਦੇ ਦੋਸਤਾਂ ਦੇ ਬਿਆਨ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ’ਤੇ ਕਤਲ ਦਾ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੁ ਕਰ ਦਿੱਤੀ ਹੈ।
Advertisement
Advertisement
Advertisement
Advertisement