ਦੋ ਧਿਰਾਂ ਦਾ ਝਗੜਾ ਛੁਡਾਉਣ ਗਿਆ ਏਐੱਸਆਈ ਵੀ ਹੋਇਆ ਗੁੱਥਮ-ਗੁੱਥਾ
05:48 AM Jun 09, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਮੋਗਾ, 8 ਜੂਨ
ਇਥੇ ਥਾਣਾ ਬੱਧਨੀ ਕਲਾਂ ਅਧੀਨ ਪਿੰਡ ਦੌਧਰ ਸ਼ਰਕੀ ਵਿੱਚ ਦੋ ਧਿਰਾਂ ਦੇ ਵਿਚਾਲੇ ਹੋਏ ਝਗੜੇ ਦੌਰਾਨ ਇੱਕ ਏਐੱਸਆਈ ਵੀ ਗੁੱਥਮ-ਗੁੱਥਾ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ।
ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਾਹਲ ਨੇ ਦੱਸਿਆ ਕਿ ਏਐੱਸਆਈ ਚਰਨਜੀਤ ਸਿੰਘ ਦੀ ਪਿੰਡ ਦੌਧਰ ਵਿੱਚ ਆਪਣੇ ਰਿਸ਼ਤੇਦਾਰੀ ’ਚੋਂ ਬੱਚਿਆਂ ਨੂੰ ਲੈਣ ਗਿਆ ਸੀ। ਉਥੇ ਦੋ ਧਿਰਾਂ ਦੀ ਲੜਾਈ ਹੋ ਗਈ ਤਾਂ ਏਐੱਸਆਈ ਚਰਨਜੀਤ ਸਿੰਘ ਨੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਧਿਰ ਨੇ ਏਐਸਆਈ ਚਰਨਜੀਤ ਸਿੰਘ ਨੂੰ ਗਾਲਾਂ ਕੱਢੀਆਂ ਤਾਂ ਮਾਮਲਾ ਵਧ ਗਿਆ। ਉਨ੍ਹਾਂ ਕਿਹਾ ਕਿ ਫ਼ਿਲਹਾਲ ਡੀਡੀਆਰ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਮੁਤਾਬਕ ਅਜੈਬ ਸਿੰਘ, ਮੋਹਣ ਸਿੰਘ ਅਤੇ ਰਣਜੀਤ ਸਿੰਘ ਦਾ ਆਪਸ ਵਿਚ ਜ਼ਮੀਨ ਅਤੇ ਰਸਤਾ ਪਹੀ ਦਾ ਝਗੜਾ ਹੈ। ਇਸ ਜ਼ਮੀਨੀ ਝਗੜੇ ਕਾਰਨ ਤਿੰਨਾ ਨੂੰ ਹੀ ਮਾਮੂਲੀ ਸੱਟਾਂ ਲੱਗੀਆਂ ਸਨ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।Advertisement
Advertisement
Advertisement
Advertisement