ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 11 ਅਪਰੈਲਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਵਿੱਚ ਸਰਹੱਦ ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਡਰੱਗ ਮਨੀ ਸਣੇ ਦੋ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਵੱਲੋਂ ਅਗਾਊ ਸੂਚਨਾ ਦੇ ਆਧਾਰ ’ਤੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਇਲਾਕੇ ਵਿੱਚ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਜਵਾਨਾਂ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕੀ ਸਥਿਤੀ ਵਿੱਚ ਦੇਖਿਆ। ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਜਵਾਨਾਂ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਡਰੱਗ ਮਨੀ ਵਜੋਂ 1,00,260 ਰੁਪਏ ਭਾਰਤੀ ਕਰੰਸੀ ਦੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਦੋ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਦੋਵਾਂ ਨੂੰ ਸਰਹੱਦੀ ਪਿੰਡ ਭੈਣੀ ਰਾਜਪੂਤਾਂ ਦੇ ਕੋਲੋਂ ਕਾਬੂ ਕੀਤਾ ਗਿਆ ਹੈ ਅਤੇ ਦੋਵੇਂ ਸਰਹੱਦੀ ਪਿੰਡ ਦਾਉਕੇ ਦੇ ਵਾਸੀ ਹਨ। ਫਿਲਹਾਲ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।