ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
05:38 AM Feb 04, 2025 IST
Advertisement
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 3 ਫਰਵਰੀ
ਧਰਮਗੜ੍ਹ ਪੁਲੀਸ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਗੁਰਪਿਆਰ ਸਿੰਘ ਚਿੱਟਾ ਵਾਸੀ ਤੋਲਾਵਾਲ ਵਜੋਂ ਹੋਈ। ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਪੁੱਛ-ਪੜਤਾਲ ਕੀਤੀ ਜਾਵੇਗੀ।Advertisement
Advertisement