ਧਰਮਿੰਦਰ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ
05:10 AM Feb 03, 2025 IST
ਪ੍ਰਮੁੱਖ ਮੁੱਖ ਵਣਪਾਲ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਮੌਕੇ ਧਰਮਿੰਦਰ ਸ਼ਰਮਾ ਦਾ ਸਵਾਗਤ ਕਰਦੇ ਹੋਏ ਪਤਵੰਤੇ। -ਫੋਟੋ: ਸੋਢੀ
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 2 ਫਰਵਰੀ
1994 ਬੈਚ ਦੇ ਯੂਪੀਐਸਸੀ ਟਾਪਰ ਧਰਮਿੰਦਰ ਸ਼ਰਮਾ ਨੇ ਅੱਜ ਮੁਹਾਲੀ ਦੇ ਸੈਕਟਰ-68 ਸਥਿਤ ਵਣ ਭਵਨ ਵਿਖੇ ਪ੍ਰਮੁੱਖ ਮੁੱਖ ਵਣਪਾਲ ਪੰਜਾਬ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ। ਉਹ ਅਗਲੀ ਨਿਯੁਕਤੀ ਹੋਣ ਤੱਕ ਪੀਸੀਸੀਐਫ਼ ਵਾਇਲਡ ਲਾਈਫ਼ ਅਤੇ ਚੀਫ਼ ਵਾਇਲਡ ਲਾਈਫ਼ ਵਾਰਡਨ ਪੰਜਾਬ ਦਾ ਅਹੁਦਾ ਵੀ ਸੰਭਾਲਣਗੇ। ਇਸ ਮੌਕੇ ਧਰਮਿੰਦਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ਦੀ ਕਾਬਲੀਅਤ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਈਕੋ ਟੂਰਿਜ਼ਮ ਨੂੰ ਹੁਲਾਰਾ ਦੇਣਾ, ਜਲਗਾਹਾਂ ਦੀ ਸੁਚੱਜੀ ਸਾਂਭ-ਸੰਭਾਲ, ਸੂਬੇ ਵਿੱਚ ਹਰਿਆਵਲ ਹੇਠਲੇ ਵਿੱਚ ਵਾਧਾ ਕਰਨ ਲਈ ਠੋਸ ਕਦਮ ਚੁੱਕਣ ਅਤੇ ਸਥਾਨਕ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਸਿਰਜਣ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ।
Advertisement
Advertisement
Advertisement