ਭੋਗਪੁਰ: ਗੁਰੂ ਹਰਿਗੋਬਿੰਦ ਸਾਹਿਬ ਦੇ ਮਰਜੀਵੜੇ ਯੋਧੇ ਸ਼ਹੀਦ ਬਾਬਾ ਦਿੱਤ ਮੱਲ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦਿੱਤ ਮੱਲ ਪਿੰਡ ਚਾਹੜਕੇ ਵਿਖੇ ਧਾਰਮਿਕ ਸਮਾਗਮ ਅਤੇ ਸਾਲਾਨਾ ਜੋੜ ਮੇਲਾ 11 ਜੂਨ ਤੋਂ 15 ਜੂਨ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਜਰਨੈਲ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਵੱਲੋਂ 11 ਜੂਨ ਨੂੰ 10 ਅਖੰਡ ਪਾਠਾਂ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 13 ਜੂਨ ਨੂੰ ਪੈਣਗੇ ਅਤੇ ਫਿਰ 10 ਅਖੰਡ ਪਾਠ ਆਰੰਭ ਹੋਣਗੇ ਅਤੇ ਭੋਗ 15 ਜੂਨ ਨੂੰ ਪੈਣਗੇ, ਉਪਰੰਤ ਧਾਰਮਿਕ ਸਮਾਗਮ ਦੀ ਆਰੰਭਤਾ ਹੋਵੇਗੀ। -ਪੱਤਰ ਪ੍ਰੇਰਕ