ਧਾਰਮਿਕ ਸਮਾਗਮ ਮੌਕੇ ਦਸਤਾਰਾਂ ਦਾ ਲੰਗਰ ਲਾਇਆ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਫਰਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰਮਤਿ ਵਿਚਾਰ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਮਨਦੀਪ ਸਿੰਘ ਧਾਮੀ ਨੇ ਦੱਸਿਆ ਕਿ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਅਮਰਜੀਤ ਸਿੰਘ ਖ਼ਾਲਸਾ (ਚੰਡੀਗੜ੍ਹ ਵਾਲੇ), ਭਾਈ ਹਰਜੀਤ ਸਿੰਘ (ਐੱਮਏ) ਅਤੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਸ਼ਬਦ ਕੀਰਤਨ ਅਤੇ ਕਥਾਵਾਚਕ ਭਾਈ ਹਰਪਾਲ ਸਿੰਘ ਕਥਾ ਪ੍ਰਚਾਰ ਕੀਤੀ। ਗਿਆ। ਇਸ ਮੌਕੇ ਬੋਰਡ ਦੇ ਸੋਢੀ ਵੈੱਲਫੇਅਰ ਗਰੁੱਪ ਵੱਲੋਂ ਦਸਤਾਰ ਲੰਗਰ ਲਾਇਆ ਗਿਆ। ਗੁਰਇਕਬਾਲ ਸਿੰਘ ਸੋਢੀ ਨੇ ਦੱਸਿਆ ਕਿ ਬੋਰਡ ਦੇ 120 ਮੁਲਾਜ਼ਮਾਂ ਨੇ ਦਸਤਾਰਾਂ ਸਜਾਈਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ।
ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਬੋਰਡ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੁਰਮਤਿ ਵਿਚਾਰ ਸਭਾ ਦੇ ਸਾਬਕਾ ਪ੍ਰਧਾਨ ਸਰਪੰਚ ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਮੁਲਾਜ਼ਮ ਜਥੇਬੰਦੀ ਦੀ ਪਹਿਲੀ ਮਹਿਲਾ ਪ੍ਰਧਾਨ ਰਮਨਦੀਪ ਕੌਰ ਗਿੱਲ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਪੰਮਾ, ਉਪ ਸਕੱਤਰ ਗੁਰਤੇਜ ਸਿੰਘ, ਸਹਾਇਕ ਸਕੱਤਰ ਹਰਪ੍ਰੀਤ ਸਿੰਘ ਭੁਪਾਲ, ਸਾਬਕਾ ਉਪ ਸਕੱਤਰ ਮੁਕੇਸ਼ ਦੀਵਾਨ, ਸਾਬਕਾ ਪ੍ਰਧਾਨ ਹਰਭਜਨ ਸਿੰਘ ਬਿੱਲਾ, ਅਮਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੌਜੇਵਾਲ, ਧਰਮਪਾਲ ਹੁਸ਼ਿਆਰਪੁਰੀ, ਸੰਤੋਖ ਸਿੰਘ, ਸ੍ਰੀਮਤੀ ਸੀਮਾ ਸੂਦ ਸਮੇਤ ਵੱਡੀ ਗਿਣਤੀ ਵਿੱਚ ਬੋਰਡ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੇਵਾਮੁਕਤ ਮੁਲਾਜ਼ਮਾਂ ਨੇ ਹਾਜ਼ਰੀ ਭਰੀ।