ਨਗਰ ਕੌਂਸਲ ਖਰੜ ਦੇ ਕਰਮਚਾਰੀਆਂ ਵੱਲੋਂ ਮੁਜ਼ਾਹਰਾ
ਸ਼ਸ਼ੀ ਪਾਲ ਜੈਨ
ਖਰੜ, 10 ਜੂਨ
ਅੱਜ ਨਗਰ ਕੌਂਸਲ ਖਰੜ ਵਿੱਚ ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਦੇ ਜਨਰਲ ਸਕੱਤਰ ਅਤੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਸਥਾਨਕ ਨਗਰ ਕੌਂਸਲ ਕਰਮਚਾਰੀਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਹੈ।
ਇਸ ਮੌਕੇ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਸਰਕਾਰ ਅੱਗੇ ਆਪਣੀਆਂ ਮੰਗਾਂ ਵੀ ਰੱਖੀਆਂ ਗਈਆਂ ਹਨ, ਜਿਵੇਂ ਕੱਚੇ ਮੁਲਾਜ਼ਮ ਪੱਕੇ ਕਰਨ, ਡੀਏ ਦੀ ਕਿਸ਼ਤ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਆਦਿ ਦੀਆਂ ਮੰਗਾਂ ਉਭਾਰੀਆਂ ਗਈਆਂ। ਇਸ ਮੌਕੇ ਮਿਊਂਸਿਪਲ ਵੈੱਲਫੇਅਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਅਮਿਤ ਕੁਮਾਰ, ਚੇਅਰਮੈਨ ਹਰਪ੍ਰੀਤ ਸਿੰਘ ਖੱਟੜਾ, ਜਨਰਲ ਸਕੱਤਰ ਗੁਜਿੰਦਰ ਮੋਹਨ ਸਿੰਘ (ਜੀ.ਐਮ.), ਕੈਸ਼ੀਅਰ ਮੁਕੇਸ਼ ਕੁਮਾਰ, ਸੀਨੀਅਰ ਵਾਈਸ ਪ੍ਰਧਾਨ -ਅੰਗਰੇਜ਼ ਸਿੰਘ, ਵਾਈਸ ਪ੍ਰਧਾਨ ਵਿਕਰਮ ਕੁਮਾਰ, ਵਾਈਸ ਚੇਅਰਮੈਨ ਵਿਕਰਮ ਸਿੰਘ ਭੁੱਲਰ, ਮੁੱਖ ਸਲਾਹਕਾਰ ਰਣਜੀਤ ਸਿੰਘ, ਮੈਂਬਰ ਬਲਵਿੰਦਰ ਸਿੰਘ, ਪ੍ਰੈੱਸ ਸਕੱਤਰ ਕੁਸ਼ ਕੁਮਾਰ, ਉਪ ਕੈਸ਼ੀਅਰ ਸਾਗਰ ਸਿੰਘ ਅਤੇ ਸਮੂਹ ਸੁਪਰਵਾਈਜ਼ਰ ਹਾਜ਼ਰ ਸਨ।