ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
07:30 AM Apr 14, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਅਪਰੈਲ
ਥਾਣਾ ਸਾਹਨੇਵਾਲ ਦੀ ਪੁਲੀਸ ਨੇ ਈਸਟਮੈਨ ਚੌਂਕ ਸੂਆ ਰੋਡ ਗਿਆਸਪੁਰਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਤਿੰਨ ਨਜਾਇਜ਼ ਪਿਸਤੌਲ ਅਤੇ ਕੁੱਝ ਰੌਂਦ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ’ਤੇ ਪੁਲੀਸ ਨੇ ਮੁਨੀਸ਼ ਕੁਮਾਰ ਉਰਫ਼ ਸ਼ੇਖਰ ਵਾਸੀ ਗੁਰੂ ਤੇਗ ਬਹਾਦਰ ਨਗਰ, ਸੂਆ ਰੋਡ, ਗਿਆਸਪੁਰਾ ਨੂੰ ਜਾਂਚ ਦੌਰਾਨ ਪਿੰਡ ਢੰਡਾਰੀ ਵੱਲੋਂ ਈਸਟ ਮੈਨ ਚੌਕ ਸੂਆ ਰੋਡ ਗਿਆਸਪੁਰਾ ਵੱਲ ਆਉਂਦਿਆਂ ਕਾਬੂ ਕਰਕੇ ਉਸ ਕੋਲੋਂ 3 ਦੇਸੀ ਪਿਸਤੌਲ 32 ਬੋਰ ਸਮੇਤ 3 ਮੈਗਜ਼ੀਨ, 13 ਰੌਂਦ 32 ਬੋਰ ਅਤੇ ਇੱਕ ਰਿਵਾਲਵਰ 32 ਬੋਰ ਦੇ 12 ਰੌਂਦ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਹੈ ਕਿ ਪੁਲੀਸ ਵੱਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੌਰਾਨ ਹੋਰ ਪੁਛਗਿੱਛ ਕੀਤੀ ਜਾਵੇਗੀ।
Advertisement
Advertisement
Advertisement
Advertisement