ਪੱਤਰ ਪ੍ਰੇਰਕਸਮਰਾਲਾ, 13 ਅਪਰੈਲਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਵਿਸਾਖੀ ਦਾ ਤਿਉਹਾਰ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਬਹੁਤ ਉਤਸ਼ਾਹ ਨਾਲ ਸਕੂਲ ਦੇ ਮੁੱਖੀ ਮਾਲਇੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਤਿਉਹਾਰ ਨੂੰ ਮਨਾਉਣ ਦਾ ਆਰੰਭ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੁਆਰਾ ਕੀਤਾ ਗਿਆ। ਮਨਦੀਪ ਕੌਰ ਖਾਲਸਾ ਵੱਲੋਂ ਖਾਲਸਾ ਪੰਥ ਦੀ ਸਾਜਨਾ ਦਿਵਸ ਸੰਬੰਧੀ ਜਾਣਕਾਰੀ ਗੁਰਬਾਣੀ ਸ਼ਬਦ ਰਾਹੀ ਸਾਂਝੀ ਕੀਤੀ ਗਈ। ਇਸ ਮੌਕੇ ’ਤੇ ਸਕੂਲ ਵਿਦਿਆਰਥੀਆਂ ਨੇ ਅੱਲਗ-ਅਲੱਗ ਗਤੀਵਿਧੀਆ ਵਿੱਚ ਭਾਗ ਲਿਆ। ਤੀਸਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਖੁਸੀ ਨੂੰ ਲੋਕ ਗੀਤ, ਭੰਗੜੇ, ਗਿੱਧੇ ਅਤੇ ਹੋਰ ਕਈ ਪ੍ਰਕਾਰ ਦੀਆਂ ਸੱਭਿਆਚਾਰਕ ਗਤੀਵਿਧੀਆਂ ਦੁਆਰਾ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦੱਸੀ।