ਨਰਾਇਣਗੜ੍ਹ ’ਚ ਕਣਕ ਦੀ ਖਰੀਦ ਸ਼ੁਰੂ
ਪੱਤਰ ਪ੍ਰੇਰਕ
ਨਰਾਇਣਗੜ੍ਹ, 7 ਅਪਰੈਲ
ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਸ਼ਰਮਾ ਨੇ ਦੱਸਿਆ ਕਿ ਕਣਕ ਦੀ ਖਰੀਦ ਹੈਫੇਡ ਵੱਲੋਂ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਅਤੇ ਵੇਅਰਹਾਊਸ ਵੱਲੋਂ ਮੰਗਲਵਾਰ, ਵੀਰਵਾਰ, ਸ਼ਨਿਚਰਵਾਰ ਅਤੇ ਐਤਵਾਰ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੈਫੇਡ ਵੱਲੋਂ ਅੱਜ ਸੋਮਵਾਰ ਨੂੰ ਕਣਕ ਖਰੀਦੀ ਗਈ। ਉਨ੍ਹਾਂ ਕਿਹਾ ਕਿ ਖਰੀਦਦਾਰੀ ਦੇ ਸੀਜ਼ਨ ਦੇ ਮੱਦੇਨਜ਼ਰ, ਮੰਡੀ ਵਿੱਚ ਬਿਜਲੀ, ਪਾਣੀ, ਸਟਰੀਟ ਲਾਈਟਾਂ, ਪਖਾਨੇ ਅਤੇ ਸਫਾਈ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵੱਲੋਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਹੈਫੇਡ ਵੱਲੋਂ 1238 ਕੁਇੰਟਲ ਕਣਕ ਖਰੀਦੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਸ਼ਰਮਾ, ਸੁਪਰਵਾਈਜ਼ਰ ਜਸਬੀਰ ਕੁਮਾਰ, ਨਿਲਾਮੀ ਰਿਕਾਰਡਰ ਰਵਿੰਦਰ ਕੁਮਾਰ, ਹੈਫੇਡ ਦੇ ਅਧਿਕਾਰੀ ਅਤੇ ਮੰਡੀ ਪ੍ਰਧਾਨ ਯੋਗੇਂਦਰ ਮੋਹਨ ਸ਼ਰਮਾ ਮੌਜੂਦ ਸਨ।