ਧੂਰੀ: ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਨਵ-ਨਿਯੁਕਤ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦਾ ਕਾਲਜ ਵਿਦਿਆਰਥੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਾਲਜ ਦੀ ਬਿਹਤਰੀ ਲਈ ਸਮੂਹ ਵਿਦਿਆਰਥੀ ਉਨ੍ਹਾਂ ਦਾ ਹਰ ਸਮੇਂ ਸਾਥ ਦੇਣ ਲਈ ਤਿਆਰ ਹਨ। ਇਸ ਮੌਕੇ ਪ੍ਰਿੰਸੀਪਲ ਸ੍ਰੀ ਮੰਡ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕਾਲਜ ਨੂੰ ਤਰੱਕੀ ਵੱਲ ਲੈ ਕੇ ਜਾਣ ਲਈ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਦੇ ਸਹਿਯੋਗ ਦੀ ਭੂਮਿਕਾ ਮਹੱਤਵਪੂਰਨ ਸਥਾਨ ਰੱਖਦੀ ਹੈ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।- ਨਿੱਜੀ ਪੱਤਰ ਪ੍ਰੇਰਕ