ਨਸ਼ਾ ਛਡਾਊ ਕੇਂਦਰ ’ਚ ਦਵਾਈ ਨਾ ਮਿਲਣ ਮਰੀਜ਼ ਪ੍ਰੇਸ਼ਾਨ
05:45 AM Feb 05, 2025 IST
Advertisement
ਪੱਤਰ ਪ੍ਰੇਰਕ
Advertisement
ਸਮਾਣਾ, 4 ਜਨਵਰੀ
ਇੱਥੋਂ ਦੇ ਸਿਵਲ ਹਸਪਤਾਲ ਸਥਿਤ ਨਸ਼ਾ ਛਡਾਊ ਕੇਂਦਰ ਵਿੱਚ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਮਰੀਜ਼ ਪ੍ਰੇਸ਼ਾਨ ਹਨ। ਸਿਵਲ ਹਸਪਤਾਲ ’ਚ ਅੱਜ ਦਵਾਈ ਲੈਣ ਆਏ ਕਈ ਮਰੀਜ਼ਾਂ ਨੇ ਦੱਸਿਆ ਕਿ ਉਹ ਪਿਛਲੇ ਸ਼ਨਿਚਰਵਾਰ ਤੋਂ ਦਵਾਈ ਲੈਣ ਲਈ ਆ ਰਹੇ ਹਨ ਪਰ ਉਨ੍ਹਾਂ ਨੂੰ ਕੰਪਿਊਟਰ ਸਾਈਟ ਨਾ ਚੱਲਦੀ ਹੋਣ ਕਾਰਨ ਡਾਕਟਰ ਦਵਾਈ ਨਹੀਂ ਦੇ ਰਹੇ। ਇਸ ਕਾਰਨ ਉਨ੍ਹਾਂ ਦੀ ਸਿਹਤ ਤੇ ਸਮਾਂ ਖਰਾਬ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਦਵਾਈ ਦਾ ਜਲਦ ਪ੍ਰਬੰਧ ਕੀਤਾ ਜਾਵੇ। ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸਐੱਮਓ ਸੰਜੀਵ ਅਰੋੜਾ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸਾਈਟ ਠੀਕ ਨਾ ਹੋਣ ਕਾਰਨ ਮਰੀਜ਼ਾਂ ਨੂੰ ਦਵਾਈ ਦੇਣ ’ਚ ਪ੍ਰੇਸ਼ਾਨੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਧਿਆਨ ’ਚ ਇਹ ਗੱਲ ਲਿਆ ਕੇ ਮਸਲੇ ਦਾ ਜਲਦੀ ਹੱਲ ਕੀਤਾ ਜਾਵੇਗਾ।
Advertisement
Advertisement