For the best experience, open
https://m.punjabitribuneonline.com
on your mobile browser.
Advertisement

ਨਸ਼ਾ ਤਸਕਰੀ ਦੇ ਦੋਸ਼ ਹੇਠ ਨੌਂ ਦਿਨਾਂ ’ਚ 43 ਮੁਲਜ਼ਮ ਗ੍ਰਿਫ਼ਤਾਰ

05:24 AM May 11, 2025 IST
ਨਸ਼ਾ ਤਸਕਰੀ ਦੇ ਦੋਸ਼ ਹੇਠ ਨੌਂ ਦਿਨਾਂ ’ਚ 43 ਮੁਲਜ਼ਮ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 10 ਮਈ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਤਹਿਤ ਕਾਰਵਾਈ ਕਰਦਿਆਂ ਪਹਿਲੀ ਮਈ ਤੋਂ 9 ਮਈ 2025 ਤੱਕ ਕੁੱਲ 34 ਕੇਸ ਦਰਜ ਕਰਕੇ 43 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਵਲੋਂ ਨਸ਼ਿਆਂ ਦੇ 22 ਕੇਸ ਦਰਜ ਕਰ ਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 4 ਕਿੱਲੋ 165 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 244 ਗ੍ਰਾਮ ਚਰਸ, 250 ਗ੍ਰਾਮ ਸੁਲਫਾ, 870 ਨਸ਼ੀਲੀਆਂ ਗੋਲੀਆਂ ਅਤੇ ਸਾਢੇ ਪੰਜ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 12 ਮੁਕੱਦਮੇ ਦਰਜ ਕਰਕੇ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement
Advertisement

Advertisement
Author Image

Mandeep Singh

View all posts

Advertisement