ਨਸ਼ਾ ਵੇਚਣ ਵਾਲੇ ਲੋਕਾਂ ਦੇ ਘਰਾਂ ’ਤੇ ਚੱਲੇਗਾ ਪੀਲਾ ਪੰਜਾ: ਲਾਡੀ ਢੋਸ
07:54 AM Apr 14, 2025 IST
Advertisement
ਹਰਦੀਪ ਸਿੰਘ
Advertisement
ਧਰਮਕੋਟ, 13 ਅਪਰੈਲ
Advertisement
Advertisement
ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਧਰਮਕੋਟ ਹਲਕੇ ਦੇ ਨਸ਼ਾ ਵੇਚਣ ਵਾਲੇ ਲੋਕਾਂ ਦੇ ਘਰਾਂ ’ਤੇ ਜਲਦ ਹੀ ਪੀਲਾ ਪੰਜਾ ਚੱਲੇਗਾ। ਨਜ਼ਦੀਕੀ ਪਿੰਡ ਨੂਰਪੁਰ ਹਕੀਮਾਂ ਦੇ ਸਰਕਾਰੀ ਸਕੂਲ ਦੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਆਏ ਵਿਧਾਇਕ ਢੋਸ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਵਿਭਾਗ ਵੱਲੋਂ ਬਕਾਇਦਾ ਲਿਸਟਾਂ ਤਿਆਰ ਕਰ ਲਈਆ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਉਨ੍ਹਾਂ ਹਲਕੇ ਵਿੱਚੋਂ ਨਸ਼ਾ ਖਤਮ ਕਰਨ ਦਾ ਤੁਹਾਡੇ ਨਾਲ ਵਾਅਦਾ ਕੀਤਾ ਸੀ। ਜਿਸਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਧੰਦੇ ਵਿਚ ਲੱਗੇ ਲੋਕਾਂ ਨੂੰ ਮਿਲਦੀਆਂ ਸਰਕਾਰੀ ਸਹੂਲਤਾਂ ਜਿਨ੍ਹਾਂ ਵਿਚ ਮੁਫ਼ਤ ਦਾਲ ਆਟਾ, ਪੈਨਸ਼ਨਾਂ ਅਤੇ ਹੋਰ ਸਰਕਾਰੀ ਲਾਭ ਬੰਦ ਕਰ ਦਿੱਤੇ ਜਾਣਗੇ।
Advertisement