ਧੂਰੀ: ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਸਰਪ੍ਰਸਤੀ ਤੇ ਪ੍ਰੋਗਰਾਮ ਅਫਸਰ ਡਾ. ਅਸ਼ੋਕ ਕੁਮਾਰ ਅਤੇ ਡਾ. ਊਸ਼ਾ ਰਾਣੀ ਦੀ ਅਗਵਾਈ ਹੇਠ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸ਼ੁਰੂ ਹੋ ਗਿਆ ਹੈ। ਕੈਂਪ ਦੇ ਉਦਘਾਟਨੀ ਸਮਾਰੋਹ ਵਿੱਚ ਬੇਨੜਾ ਪਿੰਡ ਦੇ ਸਰਪੰਚ ਗੁਪਾਲ ਕ੍ਰਿਸ਼ਨ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਤੋਂ ਡਾ. ਜਸਪਾਲ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਬੇਨੜਾ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਰੈਲੀ ਕੀਤੀ ਗਈ। ਰੈਲੀ ਨੂੰ ਪਿੰਡ ਦੇ ਸਰਪੰਚ ਨੇ ਰਵਾਨਾ ਕੀਤਾ। ਇਸ ਮੌਕੇ ਡਾ. ਸੰਜੀਵ ਦੱਤਾ, ਡਾ. ਰਾਕੇਸ਼ ਕੁਮਾਰ, ਡਾ. ਗਗਨਦੀਪ ਸਿੰਘ, ਪ੍ਰੋ. ਰਜਿੰਦਰ ਸਿੰਘ ਤੇ ਡਾ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ