ਸ਼ਾਹਕੋਟ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਦੀਆਂ ਹਦਾਇਤਾਂ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ ਨਸ਼ਿਆਂ ਖ਼ਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਨੌਵੀਂ ਦੇ ਸਾਹਿਲ ਨੇ ਪਹਿਲਾ, ਸੂਰਿਆ ਵੰਸ਼ ਨੇ ਦੂਜਾ ਅਤੇ ਸੁਖਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਮਨਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਰਵੀ ਸ਼ੰਕਰ, ਬਲਵੀਰ ਸਿੰਘ, ਰਾਜੀਵ ਕੁਮਾਰ, ਬਲਵਿੰਦਰ ਸਿੰਘ, ਅਜੇ ਕੁਮਾਰ, ਰਣਧੀਰ ਪੁਰੀ, ਮਨਜਿੰਦਰ ਸਿੰਘ, ਹਰਜੋਤ ਕੌਰ, ਗੁਰਵਿੰਦਰ ਕੌਰ, ਰਵਿੰਦਰ ਕੌਰ, ਸਿਮਰਨਜੀਤ ਕੌਰ ਅਤੇ ਰਮਨਦੀਪ ਕੌਰ ਮੌਜੂਦ ਸਨ। -ਪੱਤਰ ਪ੍ਰੇਰਕ